Gurbani Quotes – Gurr Kar Giaan Dhhiaan

Gurbani Quotes – Gurr Kar Giaan Dhhiaan
ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥
गुड़ु करि गिआनु धिआनु करि धावै करि करणी कसु पाईऐ ॥
भाठी भवनु प्रेम का पोचा इतु रसि अमिउ चुआईऐ ॥१॥
Gurr Kar Giaan Dhhiaan Kar Dhhaavai Kar Karanee Kas Paaeeai ||
Bhaathee Bhavan Praem Kaa Pochaa Eith Ras Amio Chuaaeeai ||1||
Make spiritual wisdom your molasses, and meditation your scented flowers; let good deeds be the herbs. Let devotional faith be the distilling fire, and your love the ceramic cup. Thus the sweet nectar of life is distilled. ||1||
(ਹੇ ਜੋਗੀ!) ਪਰਮਾਤਮਾ ਨਾਲ ਡੂੰਘੀ ਸਾਂਝ ਨੂੰ ਗੁੜ ਬਣਾ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤਿ ਨੂੰ ਮਹੂਏ ਦੇ ਫੁੱਲ ਬਣਾ, ਉੱਚੇ ਆਚਰਨ ਨੂੰ ਕਿੱਕਰਾਂ ਦੇ ਸੱਕ ਬਣਾ ਕੇ (ਇਹਨਾਂ ਵਿਚ) ਰਲਾ ਦੇ। ਸਰੀਰਕ ਮੋਹ ਨੂੰ ਸਾੜ-ਇਹ ਸ਼ਰਾਬ ਕੱਢਣ ਦੀ ਭੱਠੀ ਤਿਆਰ ਕਰ, ਪ੍ਰਭੂ-ਚਰਨਾਂ ਵਿਚ ਪਿਆਰ ਜੋੜ-ਇਹ ਹੈ ਉਹ ਠੰਡਾ ਪੋਚਾ ਜੋ ਅਰਕ ਵਾਲੀ ਨਾਲੀ ਉਤੇ ਫੇਰਨਾ ਹੈ। ਇਸ ਸਾਰੇ ਮਿਲਵੇਂ ਰਸ ਵਿਚੋਂ (ਅਟੱਲ ਆਤਮਕ ਜੀਵਨ ਦਾਤਾ) ਅੰਮ੍ਰਿਤ ਨਿਕਲੇਗਾ ॥੧॥
(हे जोगी!) परमात्मा के साथ गहरी सांझ को गुड़ बना, प्रभु चरणों में जुड़ी तवज्जो को महूए के फूल बना, उच्च आचरण को बबूल की छाल बना के (इनमें) मिला दे। शारीरिक मोह को जला- ऐसी शराब निकालने की भट्ठी तैयार कर, प्रभु चरणों में प्यार जोड़- ये है वह ठण्डा पोचा जो अर्क वाली नाली पर फेरना है। इस सारे मिलवें रस में से (अटल आत्मिक जीवन दाता) अमृत निकलेगा।1।
Download Latest Punjabi Dharmik Ringtones & Gurbani Ringtones
Download Latest Punjabi Mobile Wallpapers