Gurbani Quotes – Par Nindhaa Karae Anthar

ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥
ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥
पर निंदा करे अंतरि मलु लाए ॥
बाहरि मलु धोवै मन की जूठि न जाए ॥
Par Nindhaa Karae Anthar Mal Laaeae ||
Baahar Mal Dhhovai Man Kee Jooth N Jaaeae ||
He slanders others, and pollutes himself with his own filth. Outwardly, he washes off the filth, but the impurity of his mind does not go away.
(ਜੀਵ) ਪਰਾਈ ਨਿੰਦਾ ਕਰ ਕੇ ਹਿਰਦੇ ਵਿਚ ਮੈਲ ਲਾਈ ਜਾਵੇ, (ਤੇ) ਬਾਹਰੋਂ (ਸਰੀਰ ਦੀ) ਮੈਲ (ਇਸ਼ਨਾਨ ਆਦਿਕ ਨਾਲ) ਧੋਂਦਾ ਰਹੇ, (ਇਸ ਤਰ੍ਹਾਂ) ਮਨ ਦੀ ਜੂਠ ਦੂਰ ਨਹੀਂ ਹੁੰਦੀ।
(जीव) पराई निंदा करके हृदय पर मैल चढ़ाए जाये, (और) बाहर से (शरीर की) मैल (स्नान वगैरा से) धोता रहे, (इस तरह) मन की जूठ दूर नहीं होती।