Hukamnama Ang 605 Aape Kanda Aap Taraji Prabh Aape Tol Tolaiya

Hukamnama Ang 605 Aape Kanda Aap Taraji Prabh Aape Tol Tolaiya
Hukamnama Ang 605 Aape Kanda Aap Taraji Prabh Aape Tol Tolaiya

Hukamnama Ang 605 Aape Kanda Aap Taraji Prabh Aape Tol Tolaiya

Hukamnama Sahib (Mukhwak)

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥

सोरठि महला ४ ॥ आपे कंडा आपि तराजी प्रभि आपे तोलि तोलाइआ ॥ आपे साहु आपे वणजारा आपे वणजु कराइआ ॥ आपे धरती साजीअनु पिआरै पिछै टंकु चड़ाइआ ॥१॥ मेरे मन हरि हरि धिआइ सुखु पाइआ ॥ हरि हरि नामु निधानु है पिआरा गुरि पूरै मीठा लाइआ ॥ रहाउ ॥

Sorat’h, Fourth Mehl: God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. ||1|| My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. ||Pause||

ਕੰਡਾ = ਤਰਾਜ਼ੂ ਦੀ ਉਪਰਲੀ ਵਿਚਕਾਰਲੀ ਸੂਈ। ਤਰਾਜੀ = ਤਰਾਜ਼ੂ, ਤੱਕੜੀ। ਪ੍ਰਭਿ = ਪ੍ਰਭੂ ਨੇ। ਤੋਲਿ = ਤੋਲ ਨਾਲ, ਵੱਟੇ ਨਾਲ। ਸਾਹੁ = ਸ਼ਾਹ, ਸਾਹੂਕਾਰ। ਸਾਜੀਅਨੁ = ਉਸ (ਪ੍ਰਭੂ) ਨੇ ਸਾਜੀ ਹੈ। ਪਿਆਰੈ = ਪਿਆਰੇ (ਪ੍ਰਭੂ) ਨੇ। ਪਿਛੈ = ਤਕੜੀ ਦੇ ਪਿਛਲੇ ਛਾਬੇ ਵਿਚ। ਟੰਕੁ = ਚਾਰ ਮਾਸੇ ਦਾ ਵੱਟਾ।੧। ਮਨ = ਹੇ ਮਨ! ਨਿਧਾਨੁ = ਖ਼ਜ਼ਾਨਾ। ਗੁਰਿ ਪੂਰੈ = ਪੂਰੇ ਗੁਰੂ ਨੇ।ਰਹਾਉ।

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ)। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)।

ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।

हे भाई! प्रभु ने खुद ही धरती पैदा की हुई है (अपनी मर्यादा रूप तराजू के) पिछले छाबे में चार मासे का तोल रख के (प्रभु ने इस सृष्टि को अपनी मर्यादा में रखा हुआ है। यह काम उस प्रभु के लिए बहुत साधारण और आसन है)। वह तराजू भी प्रभु आप है, उस तराजू की सुई भी प्रभु आप ही है, प्रभु ने आप ही बाट(तोल) से (इस सृष्टि को ) तोला हुआ है (अपने हुकम में रखा हुआ है)।

प्रभु आप ही (इस धरती पर वयापार करने वाला है) साहूकार है, आप ही (जीव-रूप हो कर) वयापार करने वाला है, व्यापार कर रहा है।१। हे मेरे मन! सदा परमात्मा का सुमिरन कर, (जिस किसी ने परमात्मा को सुमीरा है, उस ने) सुख पाया है। हे भाई! परमात्मा का नाम (सारे सुखों का खज़ाना है (जो मनुख गुरु की सरन आया है) पूरे गुरु ने उस को परमात्मा का मीठा नाम अनुभव करा दिया है।रहाउ।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.