Hukamnama Ang 610 Sukhiye Kau Paikhai Sabh Sukhia Rogi Ke Bhane Sab Rogi

Hukamnama Ang 610 Sukhiye kau Paikhai Sabh Sukhia Rogi Ke Bhane Sab Rogi
Hukamnama Ang 610 Sukhiye kau Paikhai Sabh Sukhia Rogi Ke Bhane Sab Rogi Hukamnama Ang 610

Hukamnama Ang 610 Sukhiye kau Paikhai Sabh Sukhia Rogi Ke Bhane Sab Rogi

Hukamnama Sahib (Mukhwak)

ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥

ਪਦਅਰਥ: ਸੁਖੀਆ = (ਆਤਮਕ) ਸੁਖ ਮਾਣਨ ਵਾਲਾ। ਕਉ = ਨੂੰ। ਪੇਖੈ = ਦਿੱਸਦਾ ਹੈ। ਕੈ ਭਾਣੈ = ਦੇ ਖ਼ਿਆਲ ਵਿਚ। ਰੋਗੀ = (ਵਿਕਾਰਾਂ ਦੇ) ਰੋਗ ਵਿਚ ਫਸਿਆ ਹੋਇਆ। ਕਰਾਵਨਹਾਰ = (ਜੀਵਾਂ ਪਾਸੋਂ) ਕਰਾਣ ਦੀ ਸਮਰਥਾ ਰੱਖਣ ਵਾਲਾ। ਹਾਥਿ = ਹੱਥ ਵਿਚ। ਸੰਜੋਗੀ = (ਆਤਮਕ ਸੁਖ ਤੇ ਆਤਮਕ ਰੋਗ ਦਾ) ਮੇਲ।੧। ਜਿਨਿ = ਜਿਸ (ਮਨੁੱਖ) ਨੇ।

ਭਰਮੁ = ਭਟਕਣਾ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡ ਗਿਆ ਹੈ}। ਸਗਲੋ = ਸਭ ਵਿਚ।ਰਹਾਉ। ਸੰਗਿ = ਸੰਗਤਿ ਵਿਚ। ਸੀਤਲੁ = ਸ਼ਾਂਤ, ਠੰਡਾ। ਸਗਲੀ = ਸਾਰੀ ਲੁਕਾਈ। ਰੋਗਿ = ਰੋਗ ਵਿਚ। ਬਿਆਪਿਤ = ਫਸਿਆ ਹੋਇਆ। ਜਨਮਿ ਮਰੈ = ਜੰਮਦਾ ਮਰਦਾ ਰਹਿੰਦਾ ਹੈ। ਬਿਲਲਾਤੀ = ਵਿਲਕਦਾ, ਦੁੱਖੀ ਹੁੰਦਾ।੨। ਗਿਆਨ ਅੰਜਨੁ = ਆਤਮਕ ਜੀਵਨ ਦੀ ਸੂਝ ਦਾ ਸੁਰਮਾ। ਨੇਤ੍ਰੀ = ਅੱਖਾਂ ਵਿਚ। ਪ੍ਰਗਾਸਾ = ਚਾਨਣ। ਅਗਿਆਨਿ = ਗਿਆਨ = ਹੀਣ ਮਨੁੱਖ ਨੂੰ। ਅੰਧੇਰੈ = ਹਨੇਰੇ ਵਿਚ। ਬਹੁੜਿ ਬਹੁੜਿ = ਮੁੜ ਮੁੜ।੩। ਸੁਆਮੀ ਅਪੁਨੇ = ਹੇ ਮੇਰੇ ਸੁਆਮੀ! ਨਾਨਕੁ ਮਾਗੈ = ਨਾਨਕ ਮੰਗਦਾ ਹੈ। ਜਹ = ਜਿੱਥੇ। ਗਾਵਹਿ = ਗਾਉਂਦੇ ਹਨ। ਲਾਗੈ = ਪਰਚਿਆ ਰਹੇ।੪।

ਅਰਥ: ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ।ਰਹਾਉ। ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ। (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ। ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ।੨। ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ। ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ।੩।

ਹੇ ਮੇਰੇ ਮਾਲਕ! ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ।੪।੬।

सोरठि महला ५ ॥ सुखीए कउ पेखै सभ सुखीआ रोगी कै भाणै सभ रोगी ॥ करण करावनहार सुआमी आपन हाथि संजोगी ॥१॥ मन मेरे जिनि अपुना भरमु गवाता ॥ तिस कै भाणै कोइ न भूला जिनि सगलो ब्रहमु पछाता ॥ रहाउ॥ संत संगि जा का मनु सीतलु ओहु जाणै सगली ठांढी ॥ हउमै रोगि जा का मनु बिआपित ओहु जनमि मरै बिललाती ॥२॥ गिआन अंजनु जा की नेत्री पड़िआ ता कउ सरब प्रगासा ॥ अगिआनि अंधेरै सूझसि नाही बहुड़ि बहुड़ि भरमाता ॥३॥ सुणि बेनंती सुआमी अपुने नानकु इहु सुखु मागै ॥ जह कीरतनु तेरा साधू गावहि तह मेरा मनु लागै ॥४॥६॥

हे भाई! आत्मिक सुख मानने वाले को हरेक मनुष्य आत्मिक सुख भोगता हुआ दिखाई देता है, (विकारों के) रोग में फंसे हुए के ख्याल में सारी दुनिया ही विकारी है। (अपने अंदर से मेर-तेर गवा चुके मनुष्य को ये निश्चय हो जाता है कि) मालिक प्रभु ही सब कुछ करने की सामर्थ्य वाला है जीवों से करवाने की ताकत रखने वाला है, (जीवों के लिए आत्मिक सुख और आत्मिक दुख का) मेल उसने अपने हाथ में रखा हुआ है।1।

हे मेरे मन! जिस मनुष्य ने अपने अंदर से मेर-तेर गवा ली जिसने सब जीवों में परमात्मा बसता पहचान लिया, उसके ख्याल में कोई जीव गलत राह पर नहीं जा रहा। रहाउ। हे भाई! साधु-संगत में रहके जिस मनुष्य का मन (विकारों की ओर से) शांत हो जाता है, वह सारी दुनिया को ही शांत-चिक्त समझता है। पर जिस मनुष्य का मन अहंम्-रोग में फसा रहता है, वह सदा दुखी रहता है, वह (अहम् में) जनम ले के आत्मिक मौत सहता रहता है।2।

हे भाई! आत्मिक जीवन की सूझ का सुर्मा जिस मनुष्य की आँखों में पड़ जाता है, उसको आत्मिक जीवन की सारी समझ पड़ जाती है। पर, ज्ञान-हीन मनुष्य को अज्ञानता के अंधकार में (सही जीवन के बारे में) कुछ नहीं सूझता, वह बार-बार भटकता रहता है।3। हे मेरे मालिक! (मेरी) विनती सुन (तेरा दास) नानक (तेरे दर से) ये सुख माँगता है (कि) जहाँ संत-जन तेरी महिमा के गीत गाते हों, वहाँ मेरा मन लगा रहे।4।6।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.