Hukamnama Ang 622 Thaand Payi Kartare – New A+ Image

0
Hukamnama Ang 620 Mera Satgur Rakhwala Hoaa
Hukamnama Ang 620 Mera Satgur Rakhwala Hoaa

Hukamnama Ang 622 Thaand Payi Kartare

Hukamnama Ang 622 Thaand Payi Kartare
Hukamnama Ang 622 Thaand Payi Kartare

Hukamnama Ang 622 Thaand Payi Kartare

Hukamnama Sahib (Mukhwak)

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

सोरठि महला ५ ॥ ठाढि पाई करतारे ॥ तापु छोडि गइआ परवारे ॥ गुरि पूरै है राखी ॥ सरणि सचे की ताकी ॥१॥ परमेसरु आपि होआ रखवाला ॥ सांति सहज सुख खिन महि उपजे मनु होआ सदा सुखाला ॥ रहाउ ॥ हरि हरि नामु दीओ दारू ॥ तिनि सगला रोगु बिदारू ॥ अपणी किरपा धारी ॥ तिनि सगली बात सवारी ॥२॥ प्रभि अपना बिरदु समारिआ ॥ हमरा गुणु अवगुणु न बीचारिआ ॥ गुर का सबदु भइओ साखी ॥तिनि सगली लाज राखी ॥३॥ बोलाइआ बोली तेरा ॥ तू साहिबु गुणी गहेरा ॥ जपि नानक नामु सचु साखी ॥ अपुने दास की पैज राखी ॥४॥६॥५६॥

Sorat’h, Fifth Mehl: The Creator has brought utter peace to my home; the fever has left my family. The Perfect Guru has saved us. I sought the Sanctuary of the True Lord. ||1|| The Transcendent Lord Himself has become my Protector. Tranquility, intuitive peace and poise welled up in an instant, and my mind was comforted forever. ||Pause|| The Lord, Har, Har, gave me the medicine of His Name, which has cured all disease. He extended His Mercy to me, and resolved all these affairs. ||2||

ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ। ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ॥ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ। ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥

ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ॥੨॥

हे भाई! जिस मनुष के अन्दर करतार ने ठंड डाल दी, उस के परिवार को (उस के ज्ञान-इन्द्रिय को विकारों का) ताप छोड जाता है। हे भाई! पूरे गुरु ने जिस मानुष की मदद की है, उस ने सदा कायम रहने वाले परमात्मा का सहारा देख लिया ॥੧॥ हे भाई! जिस मनुख का रक्षक परमात्मा बन जाता है, उस का मन सदा के लिए सुखी हो जाता है (क्योकि उस के अंदर) एक पल में आत्मक अडोलता का सुख और शांति पैदा हो जाती है ॥ रहाऊ ॥

हे भाई! (विकार- रोगों का इलाज करने के लिए गुरु ने जिस मानुष को ) परमात्मा का नाम-दवाई दी, उस (नाम-दारू) ने उस मानुष का सारा ही (विकार) रोग काट दिया। जब प्रभु ने उस मानुष पर अपनी मेहर की, तो उस ने अपनी सारी जीवन-कहानी ही सुन्दर बनाली (अपना सारा जीवन सवार लिया) ॥੨॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 622 Sukh Sehaj Ananda – New A+ Image

0
Hukamnama Ang 624 Gayi Bahod Bandi Chhod
Hukamnama Ang 624 Gayi Bahod Bandi Chhod

Hukamnama Ang 622 Sukh Sehaj Ananda

Hukamnama Ang 622 Sukh Sehaj Ananda
Hukamnama Ang 622 Sukh Sehaj Ananda

Hukamnama Ang 622 Sukh Sehaj Ananda

Hukamnama Sahib (Mukhwak)

ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਸਦਾ ਇਕ-ਰਸ (ਆਤਮਕ ਆਨੰਦ ਦੀ, ਮਾਨੋ,) ਬੀਣਾ ਵੱਜਦੀ ਰਹਿੰਦੀ ਹੈ।ਰਹਾਉ। (ਹੇ ਭਾਈ! ਜਦੋਂ ਤੋਂ) ਪੂਰੇ ਗੁਰੂ ਨੇ (ਮੇਰੇ ਉੱਤੇ) ਮੇਹਰ ਕੀਤੀ ਹੈ ਤਦੋਂ ਦੀ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ, (ਮੈਨੂੰ) ਮਨ ਵਿਚ ਪਿਆਰਾ ਲੱਗਣ ਵਾਲਾ ਪਰਮਾਤਮਾ ਮਿਲ ਪਿਆ ਹੈ, ਮੇਰੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ।੧।

ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ-ਚਰਨਾਂ ਦਾ ਬਲਵਾਨ ਆਸਰਾ ਲੈ ਲਿਆ, ਦੁਨੀਆ ਦੇ ਲੋਕਾਂ ਵਾਲੀ ਉਸ ਦੀ ਸਾਰੀ ਮੁਥਾਜੀ ਮੁੱਕ ਗਈ। ਉਸ ਨੂੰ ਜਗਤ ਦਾ ਸਹਾਰਾ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਉਹ ਸਦਾ ਬੜੇ ਪ੍ਰੇਮ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੨। ਹੇ ਭਾਈ! ਮੇਰੀ ਭੀ ਪ੍ਰਭੂ ਨੇ ਜਮ ਦੀ ਫਾਹੀ ਕੱਟ ਦਿੱਤੀ ਹੈ, ਮੇਰੇ ਮਨ ਦੀ (ਇਹ ਚਿਰਾਂ ਦੀ) ਆਸ ਪੂਰੀ ਹੋ ਗਈ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ ਦਿਖਾਈ ਨਹੀਂ ਦੇਂਦਾ।੩।

ਹੇ ਨਾਨਕ! ਪ੍ਰਭੂ ਨੇ ਕਿਰਪਾ ਕਰ ਕੇ ਜਿਨ੍ਹਾਂ ਦੀ ਰੱਖਿਆ ਕੀਤੀ, ਉਹਨਾਂ ਦੇ ਅਨੇਕਾਂ ਜਨਮਾਂ ਦੇ ਸਾਰੇ ਦੁੱਖ ਦੂਰ ਹੋ ਗਏ। ਜਿਨ੍ਹਾਂ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ, ਉਹਨਾਂ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਕਦੇ ਦੂਰ ਨਹੀਂ ਹੁੰਦਾ।੪।੫।੫੫।

सोरठि महला ५ ॥ सूख सहज आनंदा ॥ प्रभु मिलिओ मनि भावंदा ॥ पूरै गुरि किरपा धारी ॥ ता गति भई हमारी ॥१॥ हरि की प्रेम भगति मनु लीना ॥ नित बाजे अनहत बीना ॥ रहाउ ॥ हरि चरण की ओट सताणी ॥ सभ चूकी काणि लोकाणी ॥ जगजीवनु दाता पाइआ ॥ हरि रसकि रसकि गुण गाइआ ॥२॥ प्रभ काटिआ जम का फासा ॥ मन पूरन
होई आसा ॥ जह पेखा तह सोई ॥ हरि प्रभ बिनु अवरु न कोई ॥३॥ करि किरपा प्रभि राखे ॥ सभि जनम जनम दुख लाथे ॥ निरभउ नामु धिआइआ ॥ अटल सुखु नानक पाइआ ॥४॥५॥५५॥

हे भाई! जिस मनुष्य का मन परमात्मा की प्यार भरी भक्ति में टिका रहता है, उसके अंदर सदा एक रस (आत्मिक आनंद की, मानो) वीणा बजती रहती है। रहाउ। (हे भाई! जब से) पूरे गुरू ने (मेरे पर) मेहर की है तब से मेरी ऊँची आत्मिक अवस्था बन गई है, (मुझे) मन में प्यारा लगने वाला परमात्मा मिल गया है, मेरे अंदर आत्मिक अडोलता के सुख-आनंद बने रहते हैं।1।

हे भाई! जिस मनुष्य ने प्रभू-चरनों का बलवान आसरा ले लिया, दुनिया के लोगों वाली उसकी सारी मुथाजी खत्म हो गई। उसे जगत का सहारा दातार प्रभू मिल जाता है। वह सदा बड़े प्रेम से परमात्मा के गीत गाता रहता है।2। हे भाई! मेरी भी प्रभू ने जम की फांसी काट दी है, मेरे मन की (ये चिरों की) आशा पूरीहो गई है। अब मैं जिधर देखता हूँ, मुझे उस परमात्मा के बिना कोई और दिखाई नहीं देता।3।

हे नानक! प्रभू ने कृपा करके जिनकी रक्षा की, उनके अनेकों जन्मों के सारे दुख दूर हो गए। जिन्होंने निर्भय प्रभू का नाम सिमरा, उन्होंने वह आत्मिक आनंद प्राप्त कर लिया जो कभी दूर नहीं होता।4।5।55।

Meeting the Lord, who is pleasing to my mind,I have attained peace, poise, and pleasure. The Perfect Guru took mercy on me, and then did I attain salvation. My soul is absorbed in the lovable devotional service of God. Within me ever plays the flute of Divine bliss. Pause. Powerful is the refuge of the Lord’s feet, so my dependence on the people is all past.

I have attained the Beneficent Lord, the Life of the World, Enthralled with joy, I now sing God’s praise. The Lord has snapped the noose of the Death’s courier. My heart’s desire is fulfilled, wherever I see now, there He is present. Without the Lord God, there is not any other. The Lord has mercifully preserved me. I am now totally rid of all the sufferings of millions of births. I have meditated on the Name of the fear-free Lord, and have obtained the eternal bliss, O Nanak ॥4॥5॥55॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 621 Mil Pancho Nahi Sahsa Chukaia – New A+ Image

0
ukamnama Ang 619 Sukh Mangal Kaliyan Sehaj Dhun Prabh Ke Charan Nihariya
ukamnama Ang 619 Sukh Mangal Kaliyan Sehaj Dhun Prabh Ke Charan Nihariya

Hukamnama Ang 621 Mil Pancho Nahi Sahsa Chukaia

Hukamnama Ang 621 Mil Pancho Nahi Sahsa Chukaia
Hukamnama Ang 621 Mil Pancho Nahi Sahsa Chukaia Mil Pancho Mil Pancho Mil Pancho Mil Pancho

Hukamnama Ang 621 Mil Pancho Nahi Sahsa Chukaia

Hukamnama Sahib (Mukhwak)

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥

Sorat’h, Fifth Mehl, Third House, Chau-Padas: One Universal Creator God. By The Grace Of The True Guru: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. ||1||

Now, I do not go searching anywhere else, because I have met the Guru, the Lord of the Universe. ||Pause|| When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? ||2||

There, true justice is administered. There, the Lord Master and His disciple are one and the same. The inner knower, the Searcher of hearts, knows. Without our speaking, He understands. ||3||

He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. ||4||1||51||

ਪਦਅਰਥ:- ਮਿਲਿ—ਮਿਲ ਕੇ {ਲਫ਼ਜ਼ ‘ਮਿਲਿ’ ਅਤੇ ਅਖ਼ੀਰਲੀ ਤੁਕ ਦੇ ਲਫ਼ਜ਼ ‘ਮਿਲੁ’ ਦਾ ਫ਼ਰਕ ਧਿਆਨ ਨਾਲ ਵੇਖੋ}। ਮਿਲਿ ਪੰਚਹੁ—(ਨਗਰ ਦੇ) ਪੈਂਚਾਂ ਨੂੰ ਮਿਲ ਕੇ। ਸਹਸਾ—(ਕਾਮਾਦਿਕ ਵੈਰੀਆਂ ਵਲੋਂ ਪੈ ਰਿਹਾ) ਸਹਿਮ। ਚੁਕਾਇਆ—ਮੁਕਾਇਆ। ਸਿਕਦਾਰਹੁ—ਸਰਦਾਰਾਂ ਤੋਂ। ਪਤੀਆਇਆ—ਪਤੀਜ ਸਕਿਆ। ਉਮਰਾਵਹੁ ਆਗੈ—ਸਰਕਾਰੀ ਹਾਕਮਾਂ ਦੇ ਸਾਹਮਣੇ। ਝੇਰਾ—ਝਗੜਾ। ਰਾਜਨ ਰਾਮ—ਪ੍ਰਭੂ ਪਾਤਿਸ਼ਾਹ। ਨਿਬੇਰਾ—ਨਿਬੇੜਾ, ਫ਼ੈਸਲਾ।1।

ਕਤਹੁ—ਕਿਤੇ ਭੀ। ਭੇਟੇ—ਮਿਲ ਪਏ। ਗੋਸਾਈ—ਧਰਤੀ ਦਾ ਮਾਲਕ। ਰਹਾਉ। ਪੂਕਾਰਾ—(ਕਾਮਾਦਿਕ ਵੈਰੀਆਂ ਦੇ ਵਿਰੁੱਧ) ਸ਼ਿਕੈਤ। ਲਬਧਿ—ਜਿਸ ਚੀਜ਼ ਦੇ ਪ੍ਰਾਪਤ ਕਰਨ ਦੀ ਲੋੜ ਸੀ। ਕਤ—ਕਿੱਥੇ? ਤਾ—ਤਦੋਂ।2। ਤਹ—ਉੱਥੇ, ਪ੍ਰਭੂ ਦੇ ਦਰਬਾਰ ਵਿਚ। ਸਾਚ ਨਿਆਇ—ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ। ਸਮ—ਬਰਾਬਰ। ਠਾਕੁਰੁ—ਮਾਲਕ। ਚੇਰਾ—ਨੌਕਰ। ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ।3। ਕੋ—ਦਾ। ਤਹ—ਉੱਥੇ, ‘ਸਰਬ ਥਾਨ ਕੋ ਰਾਜਾ’ ਨਾਲ ਮੇਲ-ਅਵਸਥਾ ਵਿਚ। ਅਨਹਦ—ਇਕ-ਰਸ, ਬਿਨਾ ਵਜਾਏ, ਲਗਾਤਾਰ। ਸਬਦ—ਸਿਫ਼ਤਿ-ਸਾਲਾਹ ਦੀ ਬਾਣੀ। ਅਗਾਜਾ—ਗੱਜ ਪਈ, ਪੂਰਾ ਪ੍ਰਭਾਵ ਪਾਂਦੀ ਹੈ। ਪਹਿ—ਪਾਸ। ਆਪੁ—ਆਪਾ-ਭਾਵ। ਗਵਾਈ—ਗਵਾ ਕੇ।4।

ਅਰਥ:- ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ। ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।1।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।2।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।3।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।4।1। 51।

अर्थ :-जब गोबिंद को, गुरु को सृष्टि के खसम को मिल गए, तब अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई।रहाउ। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोकों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है)।1।

हे भाई ! जब मनुख भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है।2।

हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है।3।

हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। हे नानक ! (बोल-हे भाई ! अगर उस को मिलना है, तो) आपा-भाव गवा के (उस को) मिल।4।1।51।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 621 Jea Jantar Sabh Tis Ke Kiye Soi Sant Sahayi – New A+ Image

0
Hukamnama Ang 619 Hamri Ganat Na Ganiya Kayi Apna Bird Pacchan
Hukamnama Ang 619 Hamri Ganat Na Ganiya Kayi Apna Bird Pacchan

Hukamnama Ang 621 Jea Jantar Sabh Tis Ke Kiye Soi Sant Sahayi

Hukamnama Ang 621 Jea Jantar Sabh Tis Ke Kiye Soi Sant Sahayi
Hukamnama Ang 621 Jea Jantar Sabh Tis Ke Kiye Soi Sant Sahayi

Hukamnama Ang 621 Jea Jantar Sabh Tis Ke Kiye Soi Sant Sahayi

Hukamnama Sahib (Mukhwak)

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥

ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ॥੧॥

ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ॥੧॥ ਰਹਾਉ ॥ ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ॥੨॥੨੨॥੫੦॥

सोरठि महला ५ ॥ जीअ जंत्र सभि तिस के कीए सोई संत सहाई ॥ अपुने सेवक की आपे राखै पूरन भई बडाई ॥१॥ पारब्रहमु पूरा मेरै नालि ॥ गुरि पूरै पूरी सभ राखी होए सरब दइआल ॥१॥ रहाउ ॥ अनदिनु नानकु नामु धिआए जीअ प्रान का दाता ॥ अपुने दास कउ कंठि लाइ राखै जिउ बारिक पित माता ॥२॥२२॥५०॥

सभी जीव-जन्तु उस (परमेश्वर) के पैदा किए हुए हैं और वही संतों का सहायक है। अपने सेवक की वह स्वयं ही रक्षा करता है और उसकी महिमा पूर्ण है॥ १ ॥ पूर्ण परब्रह्म-परमेश्वर मेरे साथ है। पूर्ण गुरु ने भलीभांति पूर्णतया मेरी लाज-प्रतिष्ठा बचा ली है और वह सब पर दयालु हो गया है॥ १॥ रहाउ ॥ नानक रात-दिन जीवन एवं प्राणों के दाता परमेश्वर के नाम का ही ध्यान करता रहता है। अपने दास को वह ऐसे गले से लगाकर रखता है जैसे माता-पिता अपनी संतान को गले से लगाकर रखते हैं।॥ २॥ २२॥ ५०॥

Sorathi mahalaa 5 || Jeea janttr sabhi tis ke keee soee santt sahaaee || Apune sevak kee aape raakhai pooran bhaee badaaee ||1|| Paarabrhamu pooraa merai naali || Guri poorai pooree sabh raakhee hoe sarab daiaal ||1|| rahaau || Anadinu naanaku naamu dhiaae jeea praan kaa daataa || Apune daas kau kantthi laai raakhai jiu baarik pit maataa ||2||22||50||

All beings and creatures were created by Him; He alone is the support and friend of the Saints. He Himself preserves the honor of His servants; their glorious greatness becomes perfect. ||1|| The Perfect Supreme Lord God is always with me. The Perfect Guru has perfectly and totally protected me, and now everyone is kind and compassionate to me. ||1|| Pause || Night and day, Nanak meditates on the Naam, the Name of the Lord; He is the Giver of the soul and the breath of life itself. He hugs His slave close in His loving embrace like the mother and father hug their child. ||2||22||50||

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 621 Hirdai Nam Vasieho – New A+ Image

0
Hukamnama Ang 618 Antar Ki Gat Tum Hi Jani Tujh Hi Pahe Nibero
Hukamnama Ang 618 Antar Ki Gat Tum Hi Jani Tujh Hi Pahe Nibero

Hukamnama Ang 621 Hirdai Nam Vasieho

Hukamnama Ang 621 Hirdai Nam Vasieho
Hukamnama Ang 621 Hirdai Nam Vasieho

Hukamnama Ang 621 Hirdai Nam Vasieho

Hukamnama Sahib (Mukhwak)

ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥੨॥

सोरठि महला ५ ॥ हिरदै नामु वसाइहु ॥ घरि बैठे गुरू धिआइहु ॥ गुरि पूरै सचु कहिआ ॥ सो सुखु साचा लहिआ ॥१॥ अपुना होइओ गुरु मिहरवाना ॥ अनद सूख कलिआण मंगल सिउ घरि आए करि इसनाना ॥ रहाउ ॥ साची गुर वडिआई ॥ ता की कीमति कहणु न जाई ॥ सिरि साहा पातिसाहा ॥ गुर भेटत मनि ओमाहा ॥२॥

Sorat’h, Fifth Mehl: Enshrine the Naam, the Name of the Lord, within your heart; sitting within your own home, meditate on the Guru. The Perfect Guru has spoken the Truth; the True Peace is obtained only from the Lord. ||1|| My Guru has become merciful. In bliss, peace, pleasure and joy, I have returned to my own home, after my purifying bath. ||Pause|| True is the glorious greatness of the Guru; His worth cannot be described. He is the Supreme Overlord of kings. Meeting with the Guru, the mind is enraptured. ||2||

ਹਿਰਦੈ = ਹਿਰਦੇ ਵਿਚ। ਘਰਿ = ਘਰ ਵਿਚ ਹਿਰਦੇ ਵਿਚ, ਅੰਤਰ-ਆਤਮੇ। ਬੈਠੇ = ਟਿਕ ਕੇ। ਗੁਰਿ = ਗੁਰੂ ਨੇ। ਸਚੁ = ਸਦਾ-ਥਿਰ ਹਰਿ-ਨਾਮ (ਦਾ ਸਿਮਰਨ)। ਲਹਿਆ = ਲੱਭਾ। ਸਾਚਾ = ਸਦਾ ਕਾਇਮ ਰਹਿਣ ਵਾਲਾ।੧। ਕਲਿਆਣ = ਖ਼ੈਰੀਅਤ। ਸਿਉ = ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਅੰਤਰ-ਆਤਮੇ। ਕਰਿ ਇਸਨਾਨ = ਇਸ਼ਨਾਨ ਕਰ ਕੇ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਵਿਚ ਚੁੱਭੀ ਲਾ ਕੇ, ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ।ਰਹਾਉ। ਵਡਿਆਈ = ਆਤਮਕ ਉੱਚਤਾ। ਸਾਚੀ = ਸਦਾ-ਥਿਰ ਰਹਿਣ ਵਾਲੀ। ਸਿਰਿ = ਸਿਰ ਉਤੇ। ਗੁਰ ਭੇਟਤ = ਗੁਰੂ ਨੂੰ ਮਿਲਦਿਆਂ। ਮਨਿ = ਮਨ ਵਿਚ। ਓਮਾਹਾ = ਉਤਸ਼ਾਹ।੨।

ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ। ਅੰਤਰ-ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-ਥਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ, ਉਸ ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ।੧।

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ, ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ ਆਤਮਕ ਆਨੰਦ ਸੁਖ ਖ਼ੁਸ਼ੀਆਂ ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰਾਂ ਆਦਿਕਾਂ ਵਲ ਭਟਕਣੋਂ ਹਟ ਜਾਂਦੇ ਹਨ)।ਰਹਾਉ। ਹੇ ਭਾਈ! ਗੁਰੂ ਦੀ ਆਤਮਕ ਉੱਚਤਾ ਸਦਾ-ਥਿਰ ਰਹਿਣ ਵਾਲੀ ਹੈ, ਉਸ ਦੀ ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ। ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ ਪਾਤਿਸ਼ਾਹ ਹੈ। ਗੁਰੂ ਨੂੰ ਮਿਲਿਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ।੨।

हे भाई! अपने ह्रदय में परमात्मा का नाम बसाय रखो। अंतर-आत्मा में टिकाव कर के गुरु का ध्यान करो। जिस मनुख को पूरे गुरु ने सदा-थिर हरी नाम (के सुमिरन) का उपदेश दिया, उस ने वह आत्मिक आनंद प्राप्त कर लिया जो सदा कायम रहता है।१।

हे भाई! जिन मनुष्यों के ऊपर गुरु दयावान होता है, वह मनुख नाम-जल से मन को पवित्र कर के आत्मिक आनंद सुख खुशियों से भरपूर हो के अंतर-आत्मे टिक जाता है (विकारों आदिक की तरफ से भटकने से हट जाते है।रहाउ। हे भाई! गुरु की आत्मिक उच्चता सदा-थिर रहने वाली है, उस की कदर-कीमत नहीं बताई जा सकती। गुरु (दुनिया के) शाह के ऊपर पातशाह है। गुरु को मीलने से मन में (हरी-नाम का) चाव पैदा हो जाता है।२।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 620 Mera Satgur Rakhwala Hoaa – New A+ Image

0
Hukamnama Ang 620 Mera Satgur Rakhwala Hoaa
Hukamnama Ang 620 Mera Satgur Rakhwala Hoaa

Hukamnama Ang 620 Mera Satgur Rakhwala Hoaa

Hukamnama Ang 620 Mera Satgur Rakhwala Hoaa
Hukamnama Ang 620 Mera Satgur Rakhwala Hoaa

Hukamnama Ang 620 Mera Satgur Rakhwala Hoaa

Hukamnama Sahib (Mukhwak)

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

सोरठि महला ५ ॥ मेरा सतिगुरु रखवाला होआ ॥ धारि क्रिपा प्रभ हाथ दे राखिआ हरि गोविदु नवा निरोआ ॥१॥ रहाउ ॥ तापु गइआ प्रभि आपि मिटाइआ जन की लाज रखाई ॥ साधसंगति ते सभ फल पाए सतिगुर कै बलि जांई ॥१॥ हलतु पलतु प्रभ दोवै सवारे हमरा गुणु अवगुणु न बीचारिआ ॥ अटल बचनु नानक गुर तेरा सफल करु मसतकि धारिआ ॥२॥२१॥४९॥

Sorat’h, Fifth Mehl: My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. ||1||Pause|| The fever is gone – God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. ||1|| God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. ||2||21||49||

ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ,ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਨਾਨਾਕ ਆਖਦਾ ਹੈ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

अर्थ :-हे भाई ! मेरा गुरु (मेरा) सहाई बनाहै, (गुरु की शरण की बरकत के साथ)भगवान ने कृपा कर के (अपने) हाथ दे के(बालक हरि गोबिंद को) बचा लिया है, (अब बालक) हरि गोबिंद बिलकुल राजी-बाजी हो गया है।1। (हे भाई ! बालक हरिगोबिंद का) ताप उतर गया है, भगवान नेआप उतारा है, भगवान ने अपने सेवक कीइज्ज़त रख ली है । हे भाई ! गुरु की संगतसे (मैंने) सारे फल प्राप्त कीये हैं, मैं (सदा)गुरु से (ही) कुरबान जाता हूँ।1।

(हे भाईजो भी मनुख भगवान का पला पकड़ेरखता है, उस का) यह लोक और परलोकदोनो ही परमात्मा सवार देता है, हम जीवोंका कोई गुण या औगुण परमात्मा चित् मेंनहीं रखता । हे नानक ! (बोल-) हे गुरु !तेरा (यह) बचन कभी टलने वाला नहीं (किपरमात्मा ही जीव का लोक परलोक मेंराखा है) । हे गुरु ! तूं अपना बरकत वालाहाथ (हम जीवों के) माथे पर रखता हैं।2।21।49।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X