Sangrand Hukamnama Phagun – 12th Month of Punjabi Calendar A+ Image

0
Sangrand Hukamnama Greetings Mahina Phagun - Dhansikhi
Sangrand Hukamnama Greetings Mahina Phagun - Dhansikhi

Sangrand Hukamnama Phagun 12th Month of Punjabi Calendar
(February 2024 Sangrand Hukamnama – March 2024 Sangrand Hukamnama)

Sangrand Hukamnama Greetings Mahina Phagun - Dhansikhi
Sangrand Hukamnama Phagun – Dhansikhi

Sangrand Hukamnama Phagun

Download Sangrand Hukamnama Phagun in Gurmukhi
Download Phagun Sangrand Insta Post Greeting Image

Sangrand Hukumnama Phagun
Sangrand Hukamnama Phagun

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

ਪਦ ਅਰਥ: ਫਲਗੁਣਿ = ਫੱਗਣ (ਮਹੀਨੇ) ਵਿਚ। ਉਪਾਰਜਨਾ = ਉਪਜ, ਪ੍ਰਕਾਸ਼। ਰਾਮ ਕੇ ਸਹਾਈ = ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ। ਸੇਜ = ਹਿਰਦਾ। ਜਾਇ = ਥਾਂ। ਵਰੁ = ਖਸਮ-ਪ੍ਰਭੂ। ਗਾਵਹੀ = ਗਾਵਹਿ, ਗਾਂਦੀਆਂ ਹਨ। ਮੰਗਲੁ = ਖ਼ੁਸ਼ੀ ਦਾ ਗੀਤ, ਆਤਮਕ ਆਨੰਦ ਪੈਦਾ ਕਰਨ ਵਾਲਾ ਗੀਤ, ਸਿਫ਼ਤਿ-ਸਾਲਾਹ ਦੀ ਬਾਣੀ। ਅਲਾਇ-ਉਚਾਰ ਕੇ, ਅਲਾਪ ਕੇ। ਦਿਸਦੀ = ਦਿੱਸਦਾ। ਲਵੈ = ਨੇੜੇ। ਲਵੈ ਲਾਉਣੇ = ਨੇੜੇ ਤੇੜੇ, ਇਰਦ-ਗਿਰਦ। ਲਵੈ ਨ ਲਾਇ = ਲਵੈ ਲਾਉਣੇ ਨਹੀਂ, ਨੇੜੇ ਤੇੜੇ ਦਾ ਨਹੀਂ, ਬਰਾਬਰੀ ਕਰਨ ਜੋਗਾ ਨਹੀਂ। ਹਲਤੁ = ਇਹ ਲੋਕ। ਪਲਤੁ = ਪਰ ਲੋਕ। ਸਵਾਰਿਓਨੁ = ਉਸ (ਪ੍ਰਭੂ) ਨੇ ਸਵਾਰ ਦਿੱਤਾ। ਦਿਤੀਅਨੁ = ਉਸ (ਪ੍ਰਭੂ) ਨੇ ਦਿੱਤੀ। ਜਾਇ = ਥਾਂ। ਤੇ = ਤੋਂ। ਰਖਿਅਨੁ = ਉਸ (ਹਰੀ) ਨੇ ਰੱਖ ਲਏ। ਧਾਇ = ਧਾਈ, ਭਟਕਣਾ। ਪਾਇ = ਪੈ ਕੇ। ਤਿਲੁ = ਰਤਾ ਭੀ। ਤਮਾਇ = ਤਮ੍ਹਾ, ਲਾਲਚ।

ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ।

ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ। ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ।

ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ। ਹੇ ਨਾਨਕ! (ਆਖ–) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ। ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ)।

Sangrand Hukamnama Phagun in Hindi

बारह माहा मांझ महला ५ घरु ४
ੴ सतिगुर प्रसादि ॥

फलगुणि अनंद उपारजना हरि सजण प्रगटे आइ ॥ संत सहाई राम के करि किरपा दीआ मिलाइ ॥ सेज सुहावी सरब सुख हुणि दुखा नाही जाइ ॥ इछ पुनी वडभागणी वरु पाइआ हरि राइ ॥ मिलि सहीआ मंगलु गावही गीत गोविंद अलाइ ॥ हरि जेहा अवरु न दिसई कोई दूजा लवै न लाइ ॥ हलतु पलतु सवारिओनु निहचल दितीअनु जाइ ॥ संसार सागर ते रखिअनु बहुड़ि न जनमै धाइ ॥ जिहवा एक अनेक गुण तरे नानक चरणी पाइ ॥ फलगुणि नित सलाहीऐ जिस नो तिलु न तमाइ ॥१३॥

फलगुणि = फागुन (महीने) में। उपारजना = उपज, प्रकाश। राम के सहाई = परमात्मा के साथ मिलने में सहायता करने वाले। सेज = हृदय। जाइ = जगह। वरु = पति प्रभु। गावही = गाती हैं। मंगलु = खुशी का गीत, आत्मिक आनंद पैदा करने वाला गीत, महिमा की वाणी। अलाइ = उच्चार के, अलाप के। दिसई = दिखता। लवै = नजदीक। लवै न लाइ = पास नहीं लाते, नजदीक का नहीं, बराबरी के लायक नहीं। हलतु = (अत्र) ये लोक। पलतु = (परत्र) परलोक। सवारिओनु = उस (प्रभु) ने सवार दिया। दितीअनु = उस (प्रभु) ने दी। जाइ = जगह। ते = से। रखिअनु = उस (हरि) ने रख लिए। धाइ = भाग दौड़, भटकना। पाइ = पड़ कर। तिलु = रत्ती भी। तमाइ = तमा, लालच।13।

अर्थ: (सर्दी की ऋतु की कड़ाके की सर्दी के बाद बहार फिरने पे फागुन के महीने में लोग होली के रंग तमाशों के साथ खुशियां मनाते हैं, पर) फागुन में (उन जीव स्त्रीयों के अंदर) आत्मिक आनंद पैदा होता है, जिनके हृदय में सज्जन हरि प्रत्यक्ष आ बसता है। परमात्मा के साथ मिलने में सहायता करने वाले संत जन मेहर करके उन्हें प्रभु के साथ जोड़ देते हैं। उनकी हृदय सेज सुंदर बन जाती है। उन्हें सारे ही सुख प्राप्त हो जाते हैं। फिर दुखों के लिए (उनके हृदय में) कहीं रत्ती भर जगह भी नहीं रह जाती।

उन भाग्यशाली जीव स्त्रीयों की मनोकामना पूरी हो जाती है। उन्हें हरि प्रभु पति मिल जाता है। वह सत्संगी सहेलियों के साथ मिल के गोबिंद की महिमा के गीत अलाप के आत्मिक आनंद पैदा करने वाली गुरबाणी गाती हैं। परमात्मा जैसा कोई और, उसकी बराबरी कर सकने वाला कोई दूसरा उन्हें कहीं दिखता ही नहीं। उस परमात्मा ने (उन सत्संगियों का) लोक परलोक संवार दिया है, उन्हें (अपने चरणों में लगन लीनता वाली) ऐसी जगह बख्शी है, जो कभी डोलती नहीं। प्रभु ने संसार समुंदर से उन्हें (हाथ दे के) रख लिया है, जन्मों के चक्र में दुबारा उनकी दौड़ भाग नहीं होती।

हे नानक! (कह:) हमारी एक जीभ है, प्रभु के अनेक ही गुण हैं (हम उन्हें बयान करने के लायक नहीं हैं, पर) जो जीव उसकी चरणों में पड़ते हैं (उसका आसरा देखते हैं) वह (संसार समुंदर से) तैर जाते है। फागुन के महीने में (होली आदि में से आनंद ढूँढने की बजाए) सदा उस परमात्मा की महिमा करनी चाहिए, जिसे (अपनी उपमा कराने का) रत्ती भर भी लालच नहीं है (इसमें हमारा ही भला है)।

Sangrand Hukamnama Phagun in English

Baareh Maahaa Maanjh Mehalaa 5 Ghar 4
Ik Oankaar Sathigur Prasaadh ||

Falagun Anandh Oupaarajanaa Har Sajan Pragattae Aae || Santh Sehaaee Raam Kae Kar Kirapaa Dheeaa Milaae || Saej Suhaavee Sarab Sukh Hun Dhukhaa Naahee Jaae || Eishh Punee Vaddabhaaganee Var Paaeiaa Har Raae || Mil Seheeaa Mangal Gaavehee Geeth Govindh Alaae || Har Jaehaa Avar N Dhisee Koee Dhoojaa Lavai N Laae || Halath Palath Savaarioun Nihachal Dhitheean Jaae || Sansaar Saagar Thae Rakhian Bahurr N Janamai Dhhaae || Jihavaa Eaek Anaek Gun Tharae Naanak Charanee Paae || Falagun Nith Salaaheeai Jis No Thil N Thamaae ||13||

In the month of Phalgun, bliss comes to those, unto whom the Lord, the Friend, has been revealed. The Saints, the Lord’s helpers, in their mercy, have united me with Him. My bed is beautiful, and I have all the comforts.

I feel no sadness at all. My desires have been fulfilled by great good fortune, I have obtained the Sovereign Lord as my Husband. Join with me, my sisters, and sing the songs of rejoicing and the Hymns of the Lord of the Universe. There is no other like the Lord-there is no equal to Him.

He embellishes this world and the world hereafter, and He gives us our permanent home there. He rescues us from the world ocean; never again do we have to run the cycle of reincarnation. I have only one tongue, but Your Glorious Virtues are beyond counting. Nanak is saved, falling at Your Feet. In Phalgun, praise Him continually; He has not even an iota of greed. ||13||

Sangrand Hukamnama Phagun
Sangrand Hukamnama Phagun

Read Other Months Hukumnama & Download Baraha Maha PDF

PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |

Sangrand Hukamnama Maghar – 9th Month of Punjabi Calendar A+ Image

0
Sangrand Hukamnama Greetings Mahina Maghar - Dhansikhi
Sangrand Hukamnama Greetings Mahina Maghar - Dhansikhi

Sangrand Hukamnama Maghar 9th Month of Punjabi Calendar
(November 2024 Sangrand Hukamnama – December 2024 Sangrand Hukamnama)

Sangrand Hukamnama Greetings Mahina Maghar - Dhansikhi
Sangrand Hukamnama Maghar – Dhansikhi

Sangrand Hukamnama Maghar

Download Sangrand Hukamnama Maghar in Gurmukhi

Sangrand Hukumnama Maghar

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਮੰਘਿਰਿ = ਮੰਘਰ ਵਿਚ। ਮਾਹਿ = ਮਹੀਨੇ ਵਿਚ। ਪਿਰ ਸੰਗਿ = ਪਤੀ ਦੇ ਨਾਲ। ਕਿਆ ਗਣੀ = ਮੈਂ ਕੀਹ ਦੱਸਾਂ? ਬਿਆਨ ਨਹੀਂ ਹੋ ਸਕਦੀ। ਜਿ = ਜਿਨ੍ਹਾਂ ਨੂੰ। ਸਾਹਿਬਿ = ਸਾਹਿਬ ਨੇ। ਰਾਮ ਸਿਉ = ਪਰਮਾਤਮਾ ਨਾਲ। ਸਾਧ ਸਹੇਲੜੀਆਹ ਸੰਗਿ = ਸਤ ਸੰਗੀਆਂ ਨਾਲ। ਬਾਹਰੀ = ਬਿਨਾ। ਤੇ = ਤੋਂ। ਦਿਸਹਿ = ਦਿੱਸਦੀਆਂ ਹਨ। ਖੜੀਆਹ = ਸਾਵਧਾਨ, ਸੁਚੇਤ। ਕੰਠਿ = ਗਲ ਵਿਚ (ਭਾਵ, ਹਿਰਦੇ ਵਿਚ)। ਬਾਂਛੈ = ਮੰਗਦਾ ਹੈ। ਦਰਿ = ਦਰ ਉਤੇ। ਬਹੁੜਿ = ਮੁੜ, ਫਿਰ ॥੧੦॥

ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ।

ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ। ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ। ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ ॥੧੦॥

Sangrand Hukamnama Maghar in Hindi

बारह माहा मांझ महला ५ घरु ४
ੴ सतिगुर प्रसादि ॥

मंघिरि माहि सोहंदीआ हरि पिर संगि बैठड़ीआह ॥ तिन की सोभा किआ गणी जि साहिबि मेलड़ीआह ॥ तनु मनु मउलिआ राम सिउ संगि साध सहेलड़ीआह ॥ साध जना ते बाहरी से रहनि इकेलड़ीआह ॥ तिन दुखु न कबहू उतरै से जम कै वसि पड़ीआह ॥ जिनी राविआ प्रभु आपणा से दिसनि नित खड़ीआह ॥ रतन जवेहर लाल हरि कंठि तिना जड़ीआह ॥ नानक बांछै धूड़ि तिन प्रभ सरणी दरि पड़ीआह ॥ मंघिरि प्रभु आराधणा बहुड़ि न जनमड़ीआह ॥१०॥

मंघरि = मंघर में। माहि = महीने मे। पिर संगि = पति के साथ। किआ गणी = मैं क्या बताऊँ? बयान नहीं हो सकती। जि = जिन्हें। साहिबि = साहिब ने। राम सिउ = परमात्मा से। साध सहेलड़ीआह संगि = सत्संगियों के साथ। बाहरी = बिना। ते = से। दिसहि = दिखती है। खड़ीआह = सावधान,सुचेत। कंठि = गले में (भाव हृदय में)। बांछै = मांगता है। दरि = दर पर। बहुड़ि = फिर, पुनः।

अर्थ: मंघर (के ठण्डे मीठे) महीने में वह जीव-स्त्रीयां सुंदर लगती हैं, जो हरि पति के साथ बैठी होती हैं। जिन्हें मालिक प्रभु ने अपने साथ मिला लिया, उनकी शोभा बयान नहीं हो सकती। सत्संगी सहेलियों की संगति में प्रभु के साथ (चिक्त जोड़ के) उनका शरीर उनका मन सदा खिला रहता है। पर जो जीव स्त्रीयां सत्संगियों (की संगति) से वंचित रह जाती है, वह एकेली (त्यागी हुई) ही रहती हैं (जैसे सड़े हुए तिलों का पौधा खेत में बेआसरा ही रहता है।

अकेली बगैर पति जिंद को देख के कामादिक कई वैरी आ के घेर लेते हैं, और) उनका (विकारों से उपजा) दुख कभी उतरता नहीं। वे जमों के वश पड़ी रहती हैं। जिस जीव-स्त्रीयों ने पति प्रभु का साथ भोगा है, वह (विकारों के हमलों से) सदा सावधान दिखती हैं (विकार उन पर चोट नहीं कर सकते, क्योंकि) परमात्मा के गुणानुवाद उनके हृदय में परोए रहते हैं, जैसे हीरे जवाहरात व लालों का हार गले में डाला होता है। नानक उन सत्संगियों के चरणों की धूल मांगता है जो प्रभु के दर पर पड़े रहते हैं, जो प्रभु की शरण में रहते हैं। मंघर में परमात्मा का स्मरण करने से दुबारा जनम मरण का चक्र नही पड़ता।10।

Sangrand Hukamnama Maghar in English

Baareh Maahaa Maanjh Mehalaa 5 Ghar 4
Ik Oankaar Sathigur Prasaadh ||

Manghir Maahi Sohandheeaa Har Pir Sang Baitharreeaah || Thin Kee Sobhaa Kiaa Ganee J Saahib Maelarreeaah || Than Man Mouliaa Raam Sio Sang Saadhh Sehaelarreeaah || Saadhh Janaa Thae Baaharee Sae Rehan Eikaelarreeaah || Thin Dhukh N Kabehoo Outharai Sae Jam Kai Vas Parreeaah || Jinee Raaviaa Prabh Aapanaa Sae Dhisan Nith Kharreeaah || Rathan Javaehar Laal Har Kanth Thinaa Jarreeaah || Naanak Baanshhai Dhhoorr Thin Prabh Saranee Dhar Parreeaah || Manghir Prabh Aaraadhhanaa Bahurr N Janamarreeaah ||10||

In the month of Maghar, those who sit with their Beloved Husband Lord are beautiful. How can their glory be measured? Their Lord and Master blend them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone.

Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again. ||10||

Sangrand Greetings Insta Post Whatsapp Status Maghar
Sangrand Greetings Insta Post Whatsapp Status Maghar

Read Other Months Hukumnama & Download Baraha Maha PDF

PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |

Sangrand Hukamnama Katak – 8th Month of Punjabi Calendar A+ Image

0
Sangrand Hukamnama Greetings Mahina Katak - Dhansikhi
Sangrand Hukamnama Greetings Mahina Katak - Dhansikhi

Sangrand Hukamnama Katak 8th Month of Punjabi Calendar
(October 2024 Sangrand Hukamnama – November 2024 Sangrand Hukamnama)

Sangrand Hukamnama Greetings Mahina Katak - Dhansikhi
Sangrand Hukamnama Katak – Dhansikhi

Sangrand Hukamnama Katak

Download Sangrand Hukamnama Katak in Gurmukhi

Sangrand Hukumnama Katak

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਕਤਿਕਿ = ਕੱਤਕ (ਦੀ ਠੰਡੀ ਬਹਾਰ) ਵਿਚ। ਕਾਹੂ ਜੋਗੁ = ਕਿਸੇ ਦੇ ਜ਼ਿੰਮੇ, ਕਿਸੇ ਦੇ ਮੱਥੇ। ਵਿਆਪਨਿ = ਜ਼ੋਰ ਪਾ ਲੈਂਦੇ ਹਨ। ਰਾਮ ਤੇ = ਰੱਬ ਤੋਂ। ਲਗਨਿ = ਲੱਗ ਜਾਂਦੇ ਹਨ। ਜਨਮ ਵਿਜੋਗ = ਜਨਮਾਂ ਦੇ ਵਿਛੋੜੇ, ਲੰਮੇ ਵਿਛੋੜੇ। ਮਾਇਆ ਭੋਗ = ਮਾਇਆ ਦੀਆਂ ਮੌਜਾਂ, ਦੁਨੀਆ ਦੇ ਐਸ਼। ਵਿਚੁ = ਵਿਚੋਲਾ ਪਨ। ਕਿਸ ਥੈ = (ਹੋਰ) ਕਿਸ ਕੋਲ? ਰੋਜ = ਨਿਤ, ਹਰ ਰੋਜ਼। ਕੀਤਾ = ਆਪਣਾ ਕੀਤਾ। ਧੁਰਿ = ਧੁਰ ਤੋਂ, ਪ੍ਰਭੂ ਦੀ ਹਜ਼ੂਰੀ ਤੋਂ। ਸਭਿ = ਸਾਰੇ। ਬਿਓਗ = ਵਿਛੋੜੇ ਦੇ ਦੁੱਖ। ਕਉ = ਨੂੰ। ਪ੍ਰਭੂ = ਹੇ ਪ੍ਰਭੂ! ਬੰਦੀ ਮੋਚ = ਹੇ ਕੈਦ ਤੋਂ ਛੁਡਾਣ ਵਾਲੇ! ਬਿਨਸਹਿ = ਨਾਸ ਹੋ ਜਾਂਦੇ ਹਨ। ਸੋਚ = ਫ਼ਿਕਰ ॥

ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,

(ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ-) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ॥੯॥

Sangrand Hukamnama Katak in Hindi

बारह माहा मांझ महला ५ घरु ४
ੴ सतिगुर प्रसादि ॥

कतिकि करम कमावणे दोसु न काहू जोगु ॥ परमेसर ते भुलिआं विआपनि सभे रोग ॥ वेमुख होए राम ते लगनि जनम विजोग ॥ खिन महि कउड़े होइ गए जितड़े माइआ भोग ॥ विचु न कोई करि सकै किस थै रोवहि रोज ॥ कीता किछू न होवई लिखिआ धुरि संजोग ॥ वडभागी मेरा प्रभु मिलै तां उतरहि सभि बिओग ॥ नानक कउ प्रभ राखि लेहि मेरे साहिब बंदी मोच ॥ कतिक होवै साधसंगु बिनसहि सभे सोच ॥९॥

कतकि = कार्तिक (की ठण्डी बहार) में। काहू जोगु = किसी के जिम्मे, किसी के माथे। विआपनि = जो डाल देते हैं। राम ते = रब से। लगनि = लग जाते हैं। जनम विजोग = जन्मों के विछोड़े, लम्बी जुदाई। माइआ भोग = माया की मौजें, दुनिया की ऐश। विचु = बिचौलापन। किस थै = (और) किस के पास? रोज = नित्य। कीता = अपना किया। धुरि = धुर से, प्रभु की हजूरी से। सभि = सारे। बियोग = बिछोड़े का दुख। कउ = को। प्रभू = हे प्रभु! बंदी मोच = हे कैद से छुड़ाने वाले! बिनसहि = नाश हो जाते हैं। सोच = फिक्र।

अर्थ: कार्तिक (की सुहावनी ऋतु) में (भी अगर प्रभु पति से विछोड़ा रहा तो ये अपने) किए कर्मों का नतीजा है, किसी और के माथे कोई दोश नहीं लगाया जा सकता। परमेश्वर की याद से टूटने से (दुनिया के) सारे दुख-कष्ट आ चिपकते हैं। जिन्होंने (इस जन्म में) परमात्मा की याद से मुंह मोड़े रखा, उन्हें (फिर) लम्बे विछोड़े पड़ जाते हैं। जिस माया की मौजों (की खातिर प्रभु को भुला दिया था, वह भी) एक पल में दुखदायी हो जाती हैं।

(उस दुखी हालत में) कहीं भी नित्य रोने रोने का लाभ नहीं होता, (क्योंकि दुख तो है विछोड़े के कारण, और विछोड़े को दूर) कोई बिचोलापन नही कर सकता। (दुखी जीव की अपनी) कोई पेश नही चलती। (पिछले कर्मों अनुसार) धुर से ही लिखे लेखों की बिधि आ बनती है। (हां!) अगर सौभाग्य से प्रभु (स्वयं) आ मिले, तो बिछोड़े से पैदा हुए सारे दुख मिट जाते हैं। (नानक की तो यही बिनती है:) हे माया के बंधनों से छुड़ाने वाले मेरे मालिक! नानक को (माया के मोह से) बचा ले। कार्तिक (की मजेदार ऋतु) में जिन्हें साधु-संगत मिल जाए, उनके (विछोड़े वाली) सारी चिंताएं फिक्रें समाप्त हो जाती हैं।

Sangrand Hukamnama Katak in English

Baareh Maahaa Maanjh Mehalaa 5 Ghar 4
Ik Oankaar Sathigur Prasaadh ||

Kathik Karam Kamaavanae Dhos N Kaahoo Jog || Paramaesar Thae Bhuliaaan Viaapan Sabhae Rog || Vaemukh Hoeae Raam Thae Lagan Janam Vijog || Khin Mehi Kourrae Hoe Geae Jitharrae Maaeiaa Bhog || Vich N Koee Kar Sakai Kis Thhai Rovehi Roj || Keethaa Kishhoo N Hovee Likhiaa Dhhur Sanjog || Vaddabhaagee Maeraa Prabh Milai Thaan Outharehi Sabh Bioug || Naanak Ko Prabh Raakh Laehi Maerae Saahib Bandhee Moch || Kathik Hovai Saadhhasang Binasehi Sabhae Soch ||9||

In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter.

No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master please release me from bondage. In Katak, in the Company of the Holy, all anxiety vanishes. ||9||

Sangrand Greetings Insta Post Whatsapp Status Katak
Sangrand Greetings Insta Post Whatsapp Status Katak

Read Other Months Hukumnama & Download Baraha Maha PDF

PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |

Sangrand Hukamnama Assu – 7th Month of Punjabi Calendar A+ Image

0
Sangrand Hukamnama Greetings Mahina Assu - Dhansikhi
Sangrand Hukamnama Greetings Mahina Assu - Dhansikhi

Sangrand Hukamnama Assu 7th Month of Punjabi Calendar
(September 2024 Sangrand Hukamnama – October 2024 Sangrand Hukamnama)

Sangrand Hukamnama Assu
Sangrand Hukamnama Assu, Sangrand Hukamnama Assu, Sangrand Hukamnama Assu, Sangrand Hukamnama Assu

Sangrand Hukamnama Assu

Download Sangrand Hukamnama Assu in Gurmukhi

Sangrand Hukumnama Assu
Sangrand Hukamnama Assu, Sangrand Hukamnama Assu, Sangrand Hukamnama Assu, Sangrand Hukamnama Assu

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥

ਅਸੁਨਿ = ਅੱਸੂ ਵਿਚ। ਉਮਾਹੜਾ = ਉਛਾਲਾ। ਜਾਇ = ਜਾ ਕੇ। ਕਿਉਂ = ਕਿਵੇਂ? ਕਿਸੇ ਨ ਕਿਸੇ ਤਰ੍ਹਾਂ। ਮਨਿ = ਮਨ ਵਿਚ। ਤਨਿ = ਸਰੀਰ ਵਿਚ। ਘਣੀ = ਬਹੁਤ। ਆਣਿ = ਲਿਆ ਕੇ। ਮਾਇ = ਹੇ ਮਾਂ! ਹਉ = ਮੈਂ! ਤਿਨ ਕੈ ਪਾਇ = ਉਹਨਾਂ ਦੀ ਚਰਨੀਂ। ਜਾਇ = ਥਾਂ। ਰਸੁ = ਸੁਆਦ, ਆਨੰਦ। ਰਹੇ ਆਘਾਇ = ਰੱਜ ਗਏ, ਤ੍ਰਿਸ਼ਨਾ ਪੋਹ ਨਹੀਂ ਸਕਦੀ। ਆਪੁ = ਆਪਾ-ਭਾਵ। ਲੜਿ = ਲੜ ਵਿਚ, ਪੱਲੇ। ਕੰਤਿ = ਕੰਤ ਨੇ। ਕਤਹਿ = ਕਿਸੇ ਹੋਰ ਥਾਂ। ਮਇਆ = ਮਿਹਰ ॥

ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ।

(ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ-ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ

(ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ॥੮॥

Sangrand Hukamnama Assu in Hindi

बारह माहा मांझ महला ५ घरु ४
ੴ सतिगुर प्रसादि ॥

असुनि प्रेम उमाहड़ा किउ मिलीऐ हरि जाइ ॥ मनि तनि पिआस दरसन घणी कोई आणि मिलावै माइ ॥ संत सहाई प्रेम के हउ तिन कै लागा पाइ ॥ विणु प्रभ किउ सुखु पाईऐ दूजी नाही जाइ ॥ जिंन्ही चाखिआ प्रेम रसु से त्रिपति रहे आघाइ ॥ आपु तिआगि बिनती करहि लेहु प्रभू लड़ि लाइ ॥ जो हरि कंति मिलाईआ सि विछुड़ि कतहि न जाइ ॥ प्रभ विणु दूजा को नही नानक हरि सरणाइ ॥ असू सुखी वसंदीआ जिना मइआ हरि राइ ॥८॥

असुनि = असू में। उमाहड़ा = उछाला। जाइ = जा के। किउं = कैसे? किसी न किसी तरह। मनि = मन में। तनि = तन में। घणी = बहुत। आणि = ला के। माइ = हे मां! हउ = मैं! तिन कै पाइ = उनके चरणों में। जाइ = जगह। रसु = स्वाद, आनंद। रहे आघाइ = तृप्त हो गए, तृष्णा छू नहीं सकती। आपु = स्वै भाव। लड़ि = पल्ले। कंति = कंत ने। कतहि = किसी और जगह। मइआ = मेहर।

अर्थ: हे मां! (भाद्रों की तपश भरी घुटन गुजरने के बाद) असू (की मीठी मीठी ऋतु) में (मेरे अंदर प्रभु पति के) प्यार का उछाला आ रहा है। (मन तड़फता है कि) किसी ना किसी तरह चल के प्रभु पति को मिलूँ। मेरे मन में मेरे तन में प्रभु के दर्शन की बड़ी प्यास लगी हुई है (चिक्त चाहता है कि) कोई (उस पति को) ला के मेल करा देवे। (ये सुन के कि) संत जन प्रेम बढ़ाने में सहायता किया करते हैं, मैं उनके चरणों में लगी हूँ। (हे माँ!) प्रभु के बगैर सुख आनंद नहीं मिल सकता (क्योंकि सुख आनंद की) और कोई जगह ही नहीं।

जिस (भाग्यशालियों) ने प्रभु प्यार का स्वाद (एक बार) चख लिया है (उन्हें माया के स्वाद भूल जाते हैं, माया की ओर से) वे तृप्त हो जाते हैं। स्वै भाव छोड़ के वे सदा अरदासें ही करते रहते हैं: हे प्रभु! हमें अपने साथ जोड़ के रखो। जिस जीव-स्त्री को पति प्रभु ने अपने साथ मिला लिया है,

वह (उस मिलाप में से) विछुड़ के अन्य किसी जगह नहीं जाती। (क्योंकि) हे नानक! (उसे निश्चय आ जाता है कि सदीवी सुख के वास्ते) प्रभु की शरण के बिना और कोई जगह नहीं है। वह सदा प्रभु की शरण पड़ी रहती है। असू (की मीठी मीठी ऋतु) में वह जीव स्त्रीयां सुखी बसती हैं, जिनपे परमात्मा की कृपा होती है।8।

Sangrand Hukamnama Assu in English

Baareh Maahaa Maanjh Mehalaa 5 Ghar 4
Ik Oankaar Sathigur Prasaadh ||

Asun Praem Oumaaharraa Kio Mileeai Har Jaae || Man Than Piaas Dharasan Ghanee Koee Aan Milaavai Maae || Santh Sehaaee Praem Kae Ho Thin Kai Laagaa Paae || Vin Prabh Kio Sukh Paaeeai Dhoojee Naahee Jaae || Jinnhee Chaakhiaa Praem Ras Sae Thripath Rehae Aaghaae || Aap Thiaag Binathee Karehi Laehu Prabhoo Larr Laae || Jo Har Kanth Milaaeeaa S Vishhurr Kathehi N Jaae || Prabh Vin Dhoojaa Ko Nehee Naanak Har Saranaae || Asoo Sukhee Vasandheeaa Jinaa Maeiaa Har Raae ||8||

In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go.

Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe”. Those, whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. ||8||

Read Other Months Hukumnama & Download Baraha Maha PDF

PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |

Sangrand Hukamnama Bhado – 6th Month of Punjabi Calendar A+ Image

0
Sangrand Hukamnama Greetings Mahina Bhado - Dhansikhi
Sangrand Hukamnama Greetings Mahina Bhado - Dhansikhi

Sangrand Hukamnama Bhado 6th Month of Punjabi Calendar
(August 2024 Sangrand Hukamnama – September 2024 Sangrand Hukamnama)

Sangrand Hukamnama Bhado
Sangrand Hukamnama Bhado, Sangrand Hukamnama Bhado, Sangrand Hukamnama Bhado, Sangrand Hukamnama Bhado

Sangrand Hukamnama Bhado

Download Sangrand Hukamnama Bhado in Gurmukhi

Sangrand Hukamnama Bhado
Sangrand Hukamnama Bhado, Sangrand Hukamnama Bhado, Sangrand Hukamnama Bhado, Sangrand Hukamnama Bhado

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਭਾਦੁਇ = ਭਾਦਰੋਂ ਦੇ ਮਹੀਨੇ ਵਿਚ। ਭਰਮਿ = ਭਟਕਣਾ ਵਿਚ। ਭੁਲਾਣੀਆ = ਕੁਰਾਹੇ ਪੈ ਜਾਂਦੀ ਹੈ। ਹੇਤੁ = ਹਿਤ, ਪਿਆਰ। ਕੇਤੁ ਕਾਰਜਿ = ਕਿਸੇ ਕੰਮ ਵਿਚ। ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਦੇਹ = ਸਰੀਰ। ਕਹਸਨਿ = ਆਖਣਗੇ। ਬਿਨਸਸੀ = ਬਿਨਸੇਗੀ। ਪ੍ਰੇਤ = ਗੁਜ਼ਰ ਚੁਕਿਆ, ਅਪਵਿਤ੍ਰ। ਪਕੜਿ = ਫੜ ਕੇ। ਨ ਦੇਨੀ = ਨਹੀਂ ਦੇਂਦੇ, ਨ ਦੇਨਿ। ਕਪੇ = ਕੱਪੀਦਾ ਹੈ। ਸਿਆਹਹੁ = ਕਾਲੇ (ਰੰਗ) ਤੋਂ। ਸੇਤੁ = ਚਿੱਟਾ। ਲੂਣੈ = ਵੱਢਦਾ ਹੈ। ਖੇਤੁ = ਪੈਲੀ। ਸੰਦੜਾ = ਦਾ। ਬੋਹਿਥ = ਜਹਾਜ਼। ਨਾ ਪਾਈਅਹਿ = ਨਹੀਂ ਪਾਏ ਜਾਂਦੇ। ਹੇਤੁ = ਹਿਤੂ, ਪਿਆਰ ਕਰਨ ਵਾਲਾ ॥

(ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ। ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ।

(ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ)। ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ)। (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੇ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ)।

ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ ॥੭॥

Sangrand Hukamnama Bhado in Hindi

बारह माहा मांझ महला ५ घरु ४
ੴ सतिगुर प्रसादि ॥

भादुइ भरमि भुलाणीआ दूजै लगा हेतु ॥ लख सीगार बणाइआ कारजि नाही केतु ॥ जितु दिनि देह बिनससी तितु वेलै कहसनि प्रेतु ॥ पकड़ि चलाइनि दूत जम किसै न देनी भेतु ॥ छडि खड़ोते खिनै माहि जिन सिउ लगा हेतु ॥ हथ मरोड़ै तनु कपे सिआहहु होआ सेतु ॥ जेहा बीजै सो लुणै करमा संदड़ा खेतु ॥ नानक प्रभ सरणागती चरण बोहिथ प्रभ देतु ॥ से भादुइ नरकि न पाईअहि गुरु रखण वाला हेतु ॥७॥

भादुइ = भादों के महीने में। भरमि = भटकन में। भुलाणीआ = गलत रास्ते पर पड़ जाती है। हेतु = हित, प्यार। केतु कारजि = किस काम में। जितु = जिस में। दिनि = दिन में। देह = शरीर। कहसनि = कहेंगे। बिनससी = बिनसेगी, विनाश होगी। प्रेतु = गुजर चुका, अपवित्र। पकड़ि = पकड़ के। न देनी = नहीं देते। सिआहहु = काले (रंग) से। सेतु = सफेद। कपे = काँपते हैं। लूणै = काटता है। खेतु = खेत। संदड़ा = का। बोहिथ = जहाज। ना पाईअहि = नहीं पाए जाते। हेतु = हितु, प्यार करने वाला।7।

अर्थ: (जैसे) भादों (के सीलन भरी तपश) में (मनुष्य बहुत घबराता है, वैसे ही) जिस जीव-स्त्री का प्यार प्रभु पति के बिना किसी और के साथ लगता है वह भटकन के कारण जीवन के सही रास्ते से टूट जाती है। वह चाहे लाखों हार श्रृंगार करे, (उसके) किसी काम नहीं आते।

जिस दिन मनुष्य का शरीर नाश होगा (जब मनुष्य मर जाएगा), उस वक्त (सारे साक संगी) कहेंगे कि ये गुजर गया है। (लाश अपवित्र पड़ी है, इसे जल्दी बाहर ले चलो)। जमदूत (जिंद को) पकड़ के आगे लगा लेते हैं। किसी को (ये) भेद नहीं बताते (कि कहां ले चले हैं)। (जिस) संबंधियों के साथ (सारी उम्र बड़ा) प्यार बना रहता है वह पल में साथ छोड़ बैठते हैं।

(मौत आई देख के मनुष्य) बड़ा पछताता है, उसका शरीर तंग होता है, वह काले से सफेद होता है। (घबराहट से एक रंग आता है एक जाता है)। ये शरीर मनुष्य के कर्मों का खेत है। जो कुछ मनुष्य इसमें बीजता है वही फसल काटता है (जैसे कर्म करता है वैसे ही फल पाता है)। हे नानक! जिस का रक्षक व हितेशी गुरु बनता है, वह नर्क में नहीं डाले जाते। (क्योंकि गुरु की कृपा से) वे प्रभु की शरण में आ जाते हैं। गुरु उन्हें प्रभु के चरण रूपी जहाज (में चढ़ा) देता है।

Sangrand Hukamnama Bhado in English

Baareh Maahaa Maanjh Mehalaa 5 Ghar 4
Ik Oankaar Sathigur Prasaadh ||

Bhaadhue Bharam Bhulaaneeaa Dhoojai Lagaa Haeth || Lakh Seegaar Banaaeiaa Kaaraj Naahee Kaeth || Jith Dhin Dhaeh Binasasee Thith Vaelai Kehasan Praeth || Pakarr Chalaaein Dhooth Jam Kisai N Dhaenee Bhaeth || Shhadd Kharrothae Khinai Maahi Jin Sio Lagaa Haeth || Hathh Marorrai Than Kapae Siaahahu Hoaa Saeth || Jaehaa Beejai So Lunai Karamaa Sandharraa Khaeth || Naanak Prabh Saranaagathee Charan Bohithh Prabh Dhaeth || Sae Bhaadhue Narak N Paaeeahi Gur Rakhan Vaalaa Haeth ||7||

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret.

And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell.

Read Other Months Hukumnama & Download Baraha Maha PDF

PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |

Sangrand Hukamnama Sawan – 5th Month of Punjabi Calendar A+ Image

0
Sangrand Hukamnama Greetings Mahina Sawan - Dhansikhi
Sangrand Hukamnama Greetings Mahina Sawan - Dhansikhi

Sangrand Hukamnama Sawan 5th Month of Punjabi Calendar
(July 2024 Sangrand Hukamnama – August 2024 Sangrand Hukamnama)

Sangrand Hukamnama Sawan
Sangrand Hukamnama Sawan, Sangrand Hukamnama Sawan

Sangrand Hukamnama Sawan

Download Sangrand Hukamnama Sawan in Gurmukhi

Sangrand Hukamnama Sawan
Sangrand Hukamnama Sawan, Sangrand Hukamnama Sawan, Sangrand Hukamnama Sawan

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

ਸਾਵਣਿ = ਸਾਵਣ ਵਿਚ। ਸਰਸੀ = ਸ-ਰਸੀ, ਰਸ ਵਾਲੀ, ਹਰਿਆਵਲੀ। ਕਾਮਣੀ = ਜੀਵ-ਇਸਤ੍ਰੀ। ਸਚ ਰੰਗਿ = ਸੱਚੇ ਦੇ ਪਿਆਰ ਵਿਚ। ਆਧਾਰੁ = ਆਸਰਾ। ਬਿਖਿਆ ਰੰਗ = ਮਾਇਆ ਦੇ ਰੰਗ। ਦਿਸਨਿ = ਦਿੱਸਦੇ ਹਨ। ਛਾਰੁ = ਸੁਆਹ। ਸਾਧੂ = ਗੁਰੂ। ਪੀਵਣਹਾਰ = ਪੀਣ ਜੋਗਾ। ਤਿਣੁ = ਘਾਹ। ਮਉਲਿਆ = ਹਰਿਆ-ਭਰਿਆ। ਕਰਮਿ = ਮਿਹਰ ਨਾਲ। ਮਇਆ = ਦਇਆ। ਸਬਦਿ = ਸ਼ਬਦ ਦੀ ਰਾਹੀਂ। ਉਰਿ = ਹਿਰਦੇ ਵਿਚ ॥

ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ। ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ।

(ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ)।

ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ।

ਹੇ ਨਾਨਕ! (ਬੇਨਤੀ ਕਰ ਤੇ ਆਖ ਕਿ) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ ॥੬॥

Sangrand Hukamnama Sawan in Hindi

बारह माहा मांझ महला ५ घरु ४
ੴ सतिगुर प्रसादि ॥

सावणि सरसी कामणी चरन कमल सिउ पिआरु ॥ मनु तनु रता सच रंगि इको नामु अधारु ॥ बिखिआ रंग कूड़ाविआ दिसनि सभे छारु ॥ हरि अम्रित बूंद सुहावणी मिलि साधू पीवणहारु ॥ वणु तिणु प्रभ संगि मउलिआ सम्रथ पुरख अपारु ॥ हरि मिलणै नो मनु लोचदा करमि मिलावणहारु ॥ जिनी सखीए प्रभु पाइआ हंउ तिन कै सद बलिहार ॥ नानक हरि जी मइआ करि सबदि सवारणहारु ॥ सावणु तिना सुहागणी जिन राम नामु उरि हारु ॥६॥

सावणि = सावन में। सरसी = स+रसी, रस वाली। कामणी = जीव-स्त्री। सच रंगि = सच्चे प्यार में। आधारु = आसरा। बिखिआ रंग = माया के रंग। दिसनि = दिखाई देने लगते हैं। छारु = राख। साधू = गुरु। पीवणहार = पीने लायक। तिणु = घास। मउलिआ = हरा भरा। करमि = मिहर से। मइआ = दया। सबदि = शब्द द्वारा। उरि = हृदय में।

अर्थ: जैसे सावन में (वर्षा से बनस्पति हरियावली हो जाती है, वैसे ही वह) जीव-स्त्री हरियावली हो जाती है (भाव, उस जीव का हृदय खिल जाता है) जिसका प्यार प्रभु के सुहाने चरणों से बन जाता है। उसका मन उसका तन परमात्मा के प्यार में रंगा जाता है। परमात्मा का नाम ही (उसकी जिंदगी का) आसरा बन जाता है। माया के नाश्वंत चमत्कार उसको सारे राख (बेअर्थ) दिखाई देते हैं। (सावन में जैसे बरखा की बूँद सुंदर दिखती है, वैसे ही प्रभु चरणों में प्यार वाले बंदे को) हरि के नाम की आत्मिक जीवन देने वाली बूँद प्यारी लगती है। गुरु को मिल के वह मनुष्य उस बूँद को पीने के काबिल हो जाता है।

(प्रभु की बड़ाई की छोटी छोटी बातें उसे मीठीं लगने लगती हैं, जिसे वह गुरु को मिल के बड़े शौक से सुनता है)। जिस प्रभु के मेल से सारा जगत (वनस्पति आदि) हरा भरा हुआ है, जो सब कुछ करने योग्य है, व्यापक है और बेअंत है, उसे मिलने की मेरे मन में भी तमन्ना है। पर, वह प्रभु स्वयं ही अपनी मेहर से मिलाने में समर्थ है। मैं उन गुरमुख सहेलियों से सदके हूँ। सदा कुर्बान हूँ, जिन्होंने प्रभु का मिलाप हासिल कर लिया है।

हे नानक! (विनती कर और कह:) हे प्रभु! मेरे ऊपर मेहर कर, तू स्वयं ही गुरु के शब्द के द्वारा (मेरी जिंद को) सँवारने के योग्य है। सावन का महीना उन भाग्यशाली (जीव स्त्रीयों) के लिए (खुशियां और ठण्डक लाने वाला) है जिन्होंने अपने हृदय (रूपी कण्ठ) में परमात्मा का नाम (रूपी) माला पहनी हुई है।

Sangrand Hukamnama Sawan in English

Baareh Maahaa Maanjh Mehalaa 5 Ghar 4
Ik Oankaar Sathigur Prasaadh ||

Saavan Sarasee Kaamanee Charan Kamal Sio Piaar || Man Than Rathaa Sach Rang Eiko Naam Adhhaar || Bikhiaa Rang Koorraaviaa Dhisan Sabhae Shhaar || Har Anmrith Boondh Suhaavanee Mil Saadhhoo Peevanehaar || Van Thin Prabh Sang Mouliaa Sanmrathh Purakh Apaar || Har Milanai No Man Lochadhaa Karam Milaavanehaar || Jinee Sakheeeae Prabh Paaeiaa Hano Thin Kai Sadh Balihaar || Naanak Har Jee Maeiaa Kar Sabadh Savaaranehaar || Saavan Thinaa Suhaaganee Jin Raam Naam Our Haar ||6||

In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. The pleasures of corruption are false.

All that is seen shall turn to ashes. The drops of the Lord’s Nectar are so beautiful! Meeting the Holy Saint, we drink these in. The forests and the meadows are rejuvenated and refreshed with the Love of God, the All-powerful, Infinite Primal Being. My mind yearns to meet the Lord. If only He would show His Mercy, and unite me with Himself! Those brides who have obtained God-I am forever a sacrifice to them. O Nanak, when the Dear Lord shows kindness, He adorns His bride with the Word of His Shabad. Saawan is delightful for those happy soul-brides whose hearts are adorned with the Necklace of the Lord’s Name.

Read Other Months Hukumnama & Download Baraha Maha PDF

PLEASE VISIT OUR YOUTUBE CHANNEL FOR VIDEO SAAKHIS, GREETINGS, WHATSAPP STATUS, INSTA POSTS ETC.
| Gurbani Quotes | Gurbani and Sikhism Festivals Greetings | Punjabi Saakhis | Saakhis in Hindi | Sangrand Hukamnama with Meaning | Gurbani and Dharmik Ringtones | Video Saakhis |