Hukamnama Ang 616 Maiya Moh Magan Andhiare Devanhar Na Janai – New A+ Image

0
ukamnama Ang 619 Sukh Mangal Kaliyan Sehaj Dhun Prabh Ke Charan Nihariya
ukamnama Ang 619 Sukh Mangal Kaliyan Sehaj Dhun Prabh Ke Charan Nihariya

Hukamnama Ang 616 Maiya Moh Magan Andhiare Devanhar Na Janai

Hukamnama Ang 616 Maiya Moh Magan Andhiare Devanhar Na Janai
Hukamnama Ang 616 Maiya Moh Magan Andhiare Devanhar Na Janai – Hukamnama Ang 616

Hukamnama Ang 616 Maiya Moh Magan Andhiare Devanhar Na Janai

Hukamnama Sahib (Mukhwak)

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥

Sorat’h, Fifth Mehl: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1||

O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2||

Behind closed doors, hidden by many screens, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? ||3|| O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. ||4||15||26||

ਪਦਅਰਥ: ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ।੧।ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ।ਰਹਾਉ।ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ।੨।ਦੇਇ = ਦੇ ਕੇ। ਦੇਇ ਕਿਵਾੜ = ਦਰਵਾਜ਼ੇ ਬੰਦ ਕਰ ਕੇ। ਦਾਰਾ = ਇਸਤ੍ਰੀ। ਸੰਗਿ = ਨਾਲ। ਫਾਕੈ = ਕੁਕਰਮ ਕਰਦਾ ਹੈ। ਚਿਤ੍ਰ ਗੁਪਤੁ = (ਧਰਮਰਾਜ ਦੇ ਮੁਨਸ਼ੀ) । ਮਾਗਹਿ = ਮੰਗਦੇ ਹਨ, ਮੰਗਣਗੇ।੩।ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਓਟ = ਆਸਰਾ। ਸਾਗਰ = ਸਮੁੰਦਰ।੪।

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

अर्थ: हे मूर्ख मन! मालिक प्रभू (तेरी सारी करतूतें हर वक्त) देख रहा है। तू जो कुछ करता है, (मालिक प्रभू) वही वही जान लेता है, (उससे तेरी) कोई भी करतूत छुपी नहीं रह सकती। रहाउ।हे भाई! जिस परमात्मा ने शरीर-जिंद बना के जीव को पैदा किया हुआ है, उस सब दातें देने वाले प्रभू के साथ जीव गहरी सांझ नहीं डालता। माया के मोह के (आत्मिक) अंधकार में मस्त रहके अपनी ताकत को बड़ा समझता है।1।

हे भाई! मनुष्य जीभ के स्वादों में, लोभ के नशे में मस्त रहता है (जिसके कारण इसके अंदर) अनेकों विकार पैदा हो जाते हैं, मनुष्य अहंकार की जंजीरों के भार तले दब जाता है, बहुत जूनियों में भटकता फिरता है, और दुख सहता रहता है।2।(माया के मोह के अंधकार में फसा मनुष्य) दरवाजे बंद करके अनेकों पर्दों के पीछे पराई स्त्री के साथ कुकर्म करता है। (पर, हे भाई!) जब (धर्मराज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतों पर पर्दा नहीं डाल सकेगा।3।

गुरू नानक जी कहते हैं, हे नानक! कह– दीनों पर दया करने वाले! हे सर्व-व्यापक! हे दुखों का नाश करने वाले! तेरे बग़ैर और कोई आसरा नहीं है। हे प्रभू! मैं तेरी शरण आया हूँ। संसार समुंद्र में (डूबते हुए की मेरी बाँह पकड़ के) निकाल ले।4।15।26।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 615 Gun Gavoh Puran Abinasi Kaam Krodh Bikh Jare – New A+ Image

0
Hukamnama Ang 619 Hamri Ganat Na Ganiya Kayi Apna Bird Pacchan
Hukamnama Ang 619 Hamri Ganat Na Ganiya Kayi Apna Bird Pacchan

Hukamnama Ang 615 Gun Gavoh Puran Abinasi Kaam Krodh Bikh Jare

Hukamnama Ang 615 Gun Gavoh Puran Abinasi Kaam Krodh Bikh Jare
Hukamnama Ang 615 Gun Gavoh Puran Abinasi Kaam Krodh Bikh Jare

Hukamnama Ang 615 Gun Gavoh Puran Abinasi Kaam Krodh Bikh Jare

Hukamnama Sahib (Mukhwak)

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गुोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥

Sorat’h, Fifth Mehl: Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. ||1||

The Perfect Guru has dispelled the darkness of doubt. Remember God with love and devotion; He is near at hand. ||Pause|| Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? ||2||

One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. ||3|| All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. ||4||12||23||

ਪਦਅਰਥ: ਬਿਖੁ = ਜ਼ਹਰ। ਜਾਰੇ = ਸਾੜ ਦੇਂਦਾ ਹੈ। ਬਿਖਮੁ = ਔਖਾ। ਕੋ = ਦਾ। ਅਗਨਿ ਕੋ ਸਾਗਰੁ = ਅੱਗ ਦਾ ਸਮੁੰਦਰ। ਸੰਗਿ = ਸੰਗਤਿ ਵਿਚ। ਉਧਾਰੇ = ਪਾਰ ਲੰਘਾ ਦੇਂਦਾ ਹੈ।੧। ਗੁਰਿ = ਗੁਰੂ ਨੇ। ਭਰਮੁ = ਭਟਕਣ। ਅੰਧੇਰਾ = (ਮਾਇਆ ਦੇ ਮੋਹ ਦਾ) ਹਨੇਰਾ। ਭਜੁ = ਸਿਮਰ। ਨੇਰਾ = ਨੇੜੇ, ਅੰਗ = ਸੰਗ।ਰਹਾਉ।ਨਿਧਾਨ = ਖ਼ਜ਼ਾਨੇ। ਰਹੇ ਅਘਾਈ = ਰੱਜ ਗਏ, ਤ੍ਰਿਪਤ ਹੋ ਗਏ। ਜਤ ਕਤ = ਜਿੱਥੇ ਕਿੱਥੇ, ਹਰ ਥਾਂ।੨।ਬੇਤਾ = ਜਾਣਨ ਵਾਲਾ। ਤਤ ਬੇਤਾ = ਅਸਲੀਅਤ ਦਾ ਜਾਣਨ ਵਾਲਾ। ਜਿਸੁ ਮਨਿ = ਜਿਸ ਦੇ ਮਨ ਵਿਚ। ਗਪਾਲਾ = {ਅੱਖਰ ‘ਗ’ ਦੇ ਨਾਲ ਦੋ ਲਗਾਂ ਹਨ– ੋ, ਅਤੇ ੁ। ਅਸਲ ਲਫ਼ਜ਼ ‘ਗੋਪਾਲਾ’ ਹੈ, ਇਥੇ ਇਸ ਨੂੰ ‘ਗੁਪਾਲਾ’ ਪੜ੍ਹਨਾ ਹੈ}। ਜਿਨਿ = ਜਿਸ ਮਨੁੱਖ ਨੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਘਾਲਾ = ਮੇਹਨਤ।੩। ਕਲਿ = ਝਗੜੇ। ਸਗਲੇ = ਸਾਰੇ। ਫਾਸਾ = ਫਾਹੀ। ਪ੍ਰਭਿ = ਪ੍ਰਭੂ ਨੇ। ਬਿਗਾਸਾ = ਪ੍ਰਸੰਨ।੪।

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।

ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

अर्थ: (हे भाई! पूरे गुरू की शरण पड़ो। जो मनुष्य पूरे गुरू की शरण पड़ा) पूरे गुरू ने (उसका) भरम मिटा दिया, (उसका माया के मोह का) अंधेरा दूर कर दिया। (हे भाई! तू भी गुरू की शरण पड़ कर) प्रेमा भक्ति से प्रभू के भजन किया कर, (तुझे) प्रभू अंग-संग (दिख जाएगा)। रहाउ।

(हे भाई! पूरे गुरू की शरण पड़ कर) सर्व-व्यापक नाश-रहित प्रभू के गुण गाया कर। (जो मनुष्य ये उद्यम करता है गुरू उसके अंदर से आत्मिक मौत लाने वाले) काम-क्रोध (आदि की) जहर जला देता है। (ये जगत विकारों की) आग का समुंद्र ( है, इस में से पार लांघना) बहुत कठिन है (सिफत सालाह के गीत गाने वाले मनुष्य को गुरू) साध-संगति में (रख के इस समुंद्र में से) पार लंघा देता है।1।

हे भाई! परमात्मा का नाम (सारे रसों का खजाना है, जो मनुष्य गुरू की शरण पड़ कर इस) खजाने का रस पीता है, उसका मन उसका तन (माया के रसों की ओर से) तृप्त हो जाते हैं। उसे हर जगह परमात्मा व्याप्त दिख पड़ता है। वह मनुष्य फिर ना पैदा होता है ना मरता है।2। हे भाई! जिस मनुष्य ने गुरू की शरण पड़ कर नाम रत्न पा लिया, उसकी (आत्मिक जीवन वाली) मेहनत कामयाब हो गई। (गुरू के द्वारा) जिस मनुष्य के मन में सृष्टि का पालनहार आ बसता है, वह मनुष्य असल जप-तप-संयम के भेद को समझने वाला हो जाता है वह मनुष्य आत्मिक सूझ का ज्ञाता हो जाता है।3।

गुरू नानक जी कहते हैं, हे नानक! कह– जिस मनुष्य पर प्रभू ने मेहर की (उसको प्रभू ने गुरू मिला दिया, और) उसका मन उसका तन आत्मिक आनंद से प्रफुल्लित हो गया। उस मनुष्य की जमों वाली जंजीरें काटी गई (उसके गले से माया के मोह की फाही कट गई जो आत्मिक मौत ला के उसे यमों के वश में करती है), उसके सारे दुख-कलेश-कष्ट दूर हो गए।4।12।23।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 614 Mirtak Kau Paaeo Tan Sasa Bichurat Aan Milaeya – New A+ Image

0
Hukamnama Ang 618 Antar Ki Gat Tum Hi Jani Tujh Hi Pahe Nibero
Hukamnama Ang 618 Antar Ki Gat Tum Hi Jani Tujh Hi Pahe Nibero

Hukamnama Ang 614 Mirtak Kau Paaeo Tan Sasa Bichurat Aan Milaeya

Hukamnama Ang 614 Mirtak Kau Paaeo Tan Sasa Bichurat Aan Milaeya
Hukamnama Ang 614 Mirtak Kau Paaeo Tan Sasa Bichurat Aan Milaeya Hukamnama Ang 614

Hukamnama Ang 614 Mirtak Kau Paaeo Tan Sasa Bichurat Aan Milaeya

Hukamnama Sahib (Mukhwak)

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

सोरठि महला ५ ॥मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥

Sorath Fifth Mahal || He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. ||1||

Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. ||2||

He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. ||3|| Standing up and sitting down, he sings the Glorious Praises of the Lord; his pain, sorrow and doubt are dispelled. Says Nanak Ji, his karma is perfect; his mind is attached to the Guru’s feet. ||4||10||21||

ਪਦਅਰਥ: ਮਿਰਤਕ = (ਆਤਮਕ ਜੀਵਨ ਵਲੋਂ) ਮਰਿਆ ਹੋਇਆ। ਤਨਿ = ਸਰੀਰ ਵਿਚ, ਹਿਰਦੇ ਵਿਚ। ਸਾਸਾ = ਸਾਹ, ਜਿੰਦ, ਆਤਮਕ ਜੀਵਨ ਦੇਣ ਵਾਲਾ ਨਾਮ। ਆਨਿ = ਲਿਆ ਕੇ। ਮੁਗਧ = ਮੂਰਖ। ਸ੍ਰੋਤੇ = (ਸਿਫ਼ਤਿ-ਸਾਲਾਹ ਨੂੰ) ਸੁਣਨ ਵਾਲੇ। ਮੁਖਿ = ਮੂੰਹ ਨਾਲ।੧।ਤਾ ਕੀ = ਉਸ (ਵਡਿਆਈ) ਦੀ।ਰਹਾਉ।ਸੋਗ = ਗ਼ਮ। ਬਿਸਰਾਮਾ = ਟਿਕਾਣਾ, ਨਿਵਾਸ। ਬਾਂਛਤ = ਇੱਛਤ। ਅਚਿੰਤਾ = ਅਚਨਚੇਤ।੨।ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਹਿਰਦੈ = ਹਿਰਦੈ ਵਿਚ। ਮਨਿ = ਮਨ ਵਿਚ। ਭਾਣੇ = ਪਿਆਰੇ ਲੱਗੇ।੩।ਦਰਦੁ = ਪੀੜ। ਭ੍ਰਮੁ = ਭਟਕਣ। ਪੂਰ = ਪੂਰੇ, ਸਫਲ। ਕਰੰਮਾ = ਕੰਮ।੪।

ਅਰਥ-ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥

ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥

अर्थ: हे भाई! पूरे गुरू की आत्मिक उच्चता बड़ी ही आश्चर्यजनक है, उसका मूल्य नहीं बताया जा सकता। रहाउ।हे भाई! (गुरू आत्मिक तौर पर) मरे हुए मनुष्य के शरीर में नाम-प्राण डाल देता है, (प्रभू से) विछुड़े हुए मनुष्य को ला के (प्रभू के साथ) मिला देता है। पशु (स्वभाव लोग) मूर्ख मनुष्य (गुरू की कृपा से परमात्मा का नाम) सुनने वाले बन जाते हैं, परमात्मा का नाम मुँह से गाने लग जाते हैं।1।

(हे भाई! जो मनुष्य गुरू की शरण आ पड़ता है, गुरू उसको नाम रूपी प्राण दे के उसके अंदर से) दुखों का ग़मों का डेरा गिरा देता है उसके अंदर आनंद खुशियों का ठिकाना बना देता है। उस मनुष्य को अचानक मन-इच्छित फल मिल जाते हैं उसके सारे काम सिरे चढ़ जाते हैं।2।

हे भाई! जो मनुष्य अपने गुरू के मन को भा जाते हैं, उन्हें इस लोक में सुख प्राप्त रहता है, परलोक में भी वे सुर्खरू हो जाते हैं, उनके जनम-मरण के चक्कर समाप्त हो जाते हैं, उन्हें कोई डर छू नहीं सकता (क्योंकि गुरू की कृपा से) उनके हृदय में परमात्मा का नाम आ बसता है।3।

हे नानक! कह– जिस मनुष्य का मन गुरू के चरणों में जुड़ा रहता है, उसके सारे काम सफल हो जाते हैं, वह मनुष्य उठता-बैठता हर वक्त परमात्मा की सिफत सालाह के गीत गाता रहता है, उसके अंदर से हरेक दुख पीड़ा भटकना खत्म हो जाती है।4।10।21।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 614 Aukhi Ghari Na Dekhan Deyi Apna Bird Samale – New A+ Image

0
Hukamnama Ang 620 Mera Satgur Rakhwala Hoaa
Hukamnama Ang 620 Mera Satgur Rakhwala Hoaa

Hukamnama Ang 614 Aukhi Ghari Na Dekhan Deyi Apna Bird Samale

Hukamnama Ang 614 Aukhi Ghari Na Dekhan Deyi Apna Bird Samale
Hukamnama Ang 614 Aukhi Ghari Na Dekhan Deyi Apna Bird Samale

Hukamnama Ang 614 Aukhi Ghari Na Dekhan Deyi Apna Bird Samale

Hukamnama Sahib (Mukhwak)

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

धनासरी महला ५ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥

Dhanaasaree, Fifth Mehl: He does not let His devotees see the difficult times; this is His innate nature. Giving His hand, He protects His devotee; with each and every breath, He cherishes him. ||1|| My consciousness remains attached to God. In the beginning, and in the end, God is always my helper and companion; blessed is my friend. ||Pause|| My mind is delighted, gazing upon the marvelous, glorious greatness of the Lord and Master. Remembering, remembering the Lord in meditation, Nanak is in ecstasy; God, in His perfection, has protected and preserved his honor. ||2||15||46||

ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ।ਦੇਇ = ਦੇ ਕੇ। ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ ॥੧॥ ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ ॥ ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ ॥੨॥੧੫॥੪੬॥

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤ ਕਰਨੀ ਚਾਹੀਦੀ ਹੈ) ॥ ਰਹਾਉ॥

ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥

हे भाई! (वह प्रभु अपने सेवक को) कोई दुःख दुःख देने वाला समय देखने नहीं देता, वह अपना मूढ़-कदीमा का (प्यार वाला) सवभाव सदा याद रखता है। प्रभु अपना हाथ दे के अपने सेवक की राखी करता है, (सेवक को उसकी ) हरेक साँस के साथ पलता है॥१॥ हे भाई! मेरा मन (भी) उस प्रभु से जुदा रहता है, जो शुरु से आखिर तक सदा ही मददगार बना रहता है। हमारा वह मित्र प्रभु धन्य है (उस की सदा सिफत-सलाह करनी चाहिये)॥रहाउ॥

हे भाई! मालिक-प्रभु के हैरान करने वाले कोटक देख के, उस की बढाई देख के, (सेवक के) मन में (भी) खुशियाँ बनी रहती है। हे नानक! तू भी परमात्मा का नाम सुमिरन कर कर के आत्मिक आनंद मना। (जिस भी मनुख ने सिमरन किया) प्रभु ने पूरे तौर पर उस की इज्जत रख ली॥२॥१५॥४६॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 613 Rajan Meh Raja Urjhaeo Manan Meh Abhimani – New A+ Image

0
Hukamnama Ang 624 Gayi Bahod Bandi Chhod
Hukamnama Ang 624 Gayi Bahod Bandi Chhod

Hukamnama Ang 613 Rajan Meh Raja Urjhaeo Manan Meh Abhimani

Hukamnama Ang 613 Rajan Meh Raja Urjhaeo Manan Meh Abhimani
Hukamnama Ang 613 Rajan Meh Raja Urjhaeo Manan Meh Abhimani

Hukamnama Ang 613 Rajan Meh Raja Urjhaeo Manan Meh Abhimani

Hukamnama Sahib (Mukhwak)

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥

सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥

Sorat’h, Fifth Mehl: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ||1|| This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. ||Pause|| The addict is addicted to his drug, and the landlord is in love with his land. As the baby is attached to his milk, so the Saint is in love with God. ||2||

ਰਾਜਨ ਮਹਿ = ਰਾਜ ਦੇ ਕੰਮਾਂ ਵਿਚ। ਉਰਝਾਇਓ = ਮਗਨ ਰਹਿੰਦਾ ਹੈ। ਮਾਨਨ ਮਹਿ = ਮਾਣ ਵਧਾਣ ਵਾਲੇ ਕੰਮਾਂ ਵਿਚ। ਅਭਿਮਾਨੀ = ਅਹੰਕਾਰੀ, ਮਾਣ ਦਾ ਭੁੱਖਾ। ਲੋਭਨ ਮਹਿ = ਲਾਲਚ ਵਧਾਣ ਵਾਲੇ ਆਹਰਾਂ ਵਿਚ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲੇ ਬੰਦੇ।੧। ਸੁਹਾਵੈ = ਸੁਖਾਂਦੀ ਹੈ। ਪੇਖਿ = ਵੇਖ ਕੇ। ਨਿਕਟਿ = ਨੇੜੇ, ਅੰਗ-ਸੰਗ। ਕੀਰਤਨਿ = ਕੀਰਤਨ ਵਿਚ। ਤ੍ਰਿਪਤਾਵੈ = ਪ੍ਰਸੰਨ ਰਹਿੰਦਾ ਹੈ।ਰਹਾਉ। ਅਮਲਨ ਸਿਉ = ਨਸ਼ਿਆਂ ਨਾਲ। ਅਮਲੀ = ਨਸ਼ਿਆਂ ਦਾ ਪ੍ਰੇਮੀ। ਭੂਮਨ = ਜ਼ਮੀਨ ਦੇ ਮਾਲਕ। ਭੂਮਿ = ਜ਼ਮੀਨ। ਖੀਰ = ਦੁੱਧ। ਬਾਰਿਕੁ = ਬੱਚਾ। ਹਿਤਕਾਰੀ = ਪਿਆਰ ਕਰਨ ਵਾਲੇ।੨।

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

(हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 612 Charan Kamal Seu Ja Ka Man Leena Se Jan Tript Aghai – New A+ Image

0
ukamnama Ang 619 Sukh Mangal Kaliyan Sehaj Dhun Prabh Ke Charan Nihariya
ukamnama Ang 619 Sukh Mangal Kaliyan Sehaj Dhun Prabh Ke Charan Nihariya

Hukamnama Ang 612 Charan Kamal Seu Ja Ka Man Leena Se Jan Tript Aghai

Hukamnama Ang 612 Charan Kamal Seu Ja Ka Man Leena Se Jan Tript Aghai
Hukamnama Ang 612 Charan Kamal Seu Ja Ka Man Leena Se Jan Tript Aghai – Hukamnama Ang 612

Hukamnama Ang 612 Charan Kamal Seu Ja Ka Man Leena Se Jan Tript Aghai

Hukamnama Sahib (Mukhwak)

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥

Those whose minds are attached to the lotus feet of the Lord – those humble beings are satisfied and fulfilled. But those, within whose hearts the priceless virtue does not abide – those men remain thirsty and unsatisfied. ||1|| Worshipping the Lord in adoration, one becomes happy, and free of disease. But one who forgets my Dear Lord – know him to be afflicted with tens of thousands of illnesses. ||Pause||

Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings.||2|| One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. ||3|| As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. ||4||4||15||

ਪਦਅਰਥ:- ਜਾ ਕਾ ਮਨੁ—ਜਿਨ੍ਹਾਂ ਮਨੁੱਖਾਂ ਦਾ ਮਨ। ਸੇ ਜਨ—ਉਹ ਬੰਦੇ। ਤ੍ਰਿਪਤਿ ਅਘਾਈ—(ਮਾਇਆ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ। ਜਿਸੁ ਰਿਦੈ—ਜਿਸੁ ਜਿਸੁ ਰਿਦੈ, ਜਿਸ ਜਿਸ ਦੇ ਹਿਰਦੇ ਵਿਚ। ਤੇ ਨਰ—ਉਹ ਬੰਦੇ। ਤ੍ਰਿਖਾਈ—ਤਿਹਾਏ।1। ਅਰੋਗ—ਨਰੋਏ। ਅਨਦਾਈ—ਪ੍ਰਸੰਨ, ਆਨੰਦ-ਮਈ। ਸਨੇਹੀ—ਪਿਆਰਾ। ਬੇਦਨ—ਪੀੜਾਂ, ਦੁੱਖ। ਜਣੁ—ਜਾਣੋ, ਸਮਝੋ,ਮਾਨੋ। ਰਹਾਉ। ਓਟ—ਆਸਰਾ। ਗਹੀ—ਫੜੀ। ਪ੍ਰਭ—ਹੇ ਪ੍ਰਭੂ! ਗਨਣੇ—ਗਿਣੇ ਜਾਂਦੇ ਹਨ।2।

ਗੁਰ ਮਾਨਿ—ਗੁਰੂ ਦਾ ਹੁਕਮ ਮੰਨ ਕੇ। ਲਿਵ ਲਾਈ—ਸੁਰਤਿ ਜੋੜੀ। ਗੁਰ ਤੇ—ਗੁਰੂ ਤੋਂ। ਤੇ—ਉਹ ਬੰਦੇ। ਘੋਰ—ਭਿਆਨਕ।3। ਜਿਤੁ—ਜਿਸ (ਕੰਮ) ਵਿਚ। ਕੋ—ਕੋਈ ਬੰਦਾ। ਤਿਤ ਹੀ—{ਲਫ਼ਜ਼ ‘ਜਿਤੁ’ ਵਾਂਗ‘ਤਿਤੁ’ ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ ੁ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) ਵਿਚ ਹੀ। ਸਹ—ਓਟ, ਸ਼ਹ। ਮਗਨ—ਮਸਤ।4।

ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1।

ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ,ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।

अर्थ :- हे भाई ! जिन मनुष्यों का मन भगवान के कमल के फूल फूलों जैसे कोमल चरणों के साथ परच जाता है, वह मनुख (माया की तरफ से) पूरे तौर पर संतोखी रहते हैं। पर जिस जिस मनुख के हृदय में परमात्मा के अमोलक गुण नहीं बसते , वह मनुख माया की त्रिशना में फसे रहते हैं।1।

हे भाई ! परमात्मा का आराधन करने के साथ नरोए हो जाते हैं, आत्मिक अनंद बना रहता है। पर जिस मनुख को मेरा प्यारा भगवान भुल जाता है, उस ऊपर (इस प्रकार) जानो (जैसे) लाखों तकलीफें आ पड़ती हैं।रहाउ। हे भगवान ! जिन मनुष्यों ने तेरा सहारा लिया,वह तेरी शरण में रह के सुख मनाते हैं। पर,हे भाई ! जिन मनुष्यों को सर्व-व्यापक करतार भुल जाता है, वह मनुख दुखीयों में गिने जाते हैं।2।

हे भाई ! जिन मनुष्यों ने गुरु की आज्ञा मान कर के परमात्मा में सुरति जोड़ ली, उन्हों ने बड़ा आनंद बड़ा रस मनाया। पर जो मनुख परमात्मा को भुला के गुरु की तरफ से मुँह मोड़ी रखते हैं वह भयानक नरक में पड़े रहते हैं।3। हे नानक ! (जीवों के क्या वश ?) जिस काम में परमात्मा किसी जीव को लगाता है उसे काम में ही वह लगा रहता है, हरेक जीव उसी प्रकार काम करता है। जिन मनुष्यों ने (भगवान की प्रेरणा के साथ) संत जनों का सहारा लिया है वह अंदर से भगवान के चरणों में ही मस्त रहते हैं।4।4।15।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X