Hukamnama Ang 611 Khojat Khojat Koj Bichariyo Ram Naam Tat Sara – New A+ Image

0
Hukamnama Ang 619 Hamri Ganat Na Ganiya Kayi Apna Bird Pacchan
Hukamnama Ang 619 Hamri Ganat Na Ganiya Kayi Apna Bird Pacchan

Hukamnama Ang 611 Khojat Khojat Koj Bichariyo Ram Naam Tat Sara

Hukamnama Ang 611 Khojat Khojat Koj Bichariyo Ram Naam Tat Sara
Hukamnama Ang 611 Khojat Khojat Koj Bichariyo Ram Naam Tat Sara

Hukamnama Ang 611 Khojat Khojat Koj Bichariyo Ram Naam Tat Sara

Hukamnama Sahib (Mukhwak)

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥

सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥

Sorat’h, Fifth Mehl: I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. ||1|| Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. ||Pause|| Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. ||2||

ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ ॥੧॥ ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ॥ ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ-ਵਿਆਪਕ। ਬਿਧਾਤਾ = ਕਰਤਾਰ ॥੨॥

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ॥

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥

हे भाई! बहुत बड़ी खोज करके हम इस नतीजे पर पहुचे हैं कि परमात्मा का नाम (सुमिरन करना ही मनुख के जीवन की) सब से बड़ी असलियत है । गुरु की शरण आ कर ही हरी-नाम सुमिरन से(यह नाम) पलक झपकते ही (सारे) पाप काट देता है, और (संसार समुंदर) से पार कर देता है॥१॥ आत्मिक जीवन की समझ वाले मनुख! (सदा) परमात्मा का नाम रस पिया कर। (हे भाई!) गुरु की आत्मिक जीवन देने वाली बाणी के द्वारा (परमात्मा माँ) नाम बार बार सुन के (मनुख का) मन सब से ऊचा संतोष हासिल कर लेता है॥रहाउ॥

हे भाई! सरे सुखों का देने वाला, सदा कायम रहने वाला परमात्मा अगर मिल जाये तो यही है विकारों से खलासी (का मूल), यही है (आत्मा की) खुराक, यही है जीवन का सही ढंग। वह सर्ब-व्यापक सिरजनहार प्रभु भक्ति का (यह) दान अपने सेवक को (ही) बक्शीश करता है॥२॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 611 Kar Ishnan Simar Prabh Apna Man Tan Bhaye Aroga – New A+ Image

0
Hukamnama Ang 618 Antar Ki Gat Tum Hi Jani Tujh Hi Pahe Nibero
Hukamnama Ang 618 Antar Ki Gat Tum Hi Jani Tujh Hi Pahe Nibero

Hukamnama Ang 611 Kar Ishnan Simar Prabh Apna Man Tan Bhaye Aroga

Hukamnama Ang 611 Kar Ishnan Simar Prabh Apna Man Tan Bhaye Aroga
Hukamnama Ang 611 Kar Ishnan Simar Prabh Apna Man Tan Bhaye Aroga

Hukamnama Ang 611 Kar Ishnan Simar Prabh Apna Man Tan Bhaye Aroga

Hukamnama Sahib (Mukhwak)

ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥

सोरठि महला ५ ॥ करि इसनानु सिमरि प्रभु अपना मन तन भए अरोगा ॥ कोटि बिघन लाथे प्रभ सरणा प्रगटे भले संजोगा ॥१॥ प्रभ बाणी सबदु सुभाखिआ ॥ गावहु सुणहु पड़हु नित भाई गुर पूरै तू राखिआ ॥ रहाउ ॥ साचा साहिबु अमिति वडाई भगति वछल दइआला ॥ संता की पैज रखदा आइआ आदि बिरदु प्रतिपाला ॥२॥

Sorat’h, Fifth Mehl: After taking your cleansing bath, remember your God in meditation, and your mind and body shall be free of disease. Millions of obstacles are removed, in the Sanctuary of God, and good fortune dawns. ||1|| The Word of God’s Bani, and His Shabad, are the best utterances. So constantly sing them, listen to them, and read them, O Siblings of Destiny, and the Perfect Guru shall save you. ||Pause|| The glorious greatness of the True Lord is immeasurable; the Merciful Lord is the Lover of His devotees. He has preserved the honor of His Saints; from the very beginning of time, His Nature is to cherish them. ||2||

ਕਰਿ = ਕਰ ਕੇ। ਸਿਮਰਿ = ਸਿਮਰ ਕੇ। ਅਰੋਗਾ = ਨਰੋਏ। ਕੋਟਿ = ਕ੍ਰੋੜਾਂ। ਬਿਘਨ = (ਜ਼ਿੰਦਗੀ ਦੇ ਰਾਹ ਵਿਚ) ਰੁਕਾਵਟਾਂ। ਪ੍ਰਗਟੇ = ਉੱਘੜ ਪੈਂਦੇ ਹਨ। ਭਲੇ ਸੰਜੋਗਾ = ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ॥੧॥ ਪ੍ਰਭ ਬਾਣੀ = ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ। ਸੁਭਾਖਿਆ = ਸੋਹਣਾ ਉਚਾਰਿਆ ਹੋਇਆ। ਭਾਈ = ਹੇ ਭਾਈ! ਤੂ = ਤੈਨੂੰ। ਗੁਰ ਪੂਰੈ = ਪੂਰੇ ਗੁਰੂ ਨੇ। ਰਾਖਿਆ = (ਜੀਵਨ-ਵਿਘਨਾਂ ਤੋਂ) ਬਚਾ ਲਿਆ ॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਅਮਿਤਿ = {ਮਿਤਿ = ਮਾਪ, ਹੱਦ} ਜਿਸ ਦੀ ਮਿਣਤੀ ਦੱਸੀ ਨਾਹ ਜਾ ਸਕੇ। ਵਛਲ = ਪਿਆਰ ਕਰਨ ਵਾਲਾ। ਪੈਜ = ਇੱਜ਼ਤ। ਆਦਿ = ਸ਼ੁਰੂ ਤੋਂ। ਬਿਰਦੁ = ਮੁੱਢ-ਕਦੀਮਾਂ ਦਾ ਸੁਭਾਉ ॥੨॥

(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ, (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ॥੧॥ ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹੈ। (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ॥ ਰਹਾਉ॥

ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ। ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ॥੨॥

(हे भाई! अमृत समय) इशनान कर के, अपने प्रभु का नाम सिमर कर मन और सरीर नरोए हो जाते हैं, (क्योंकि) प्रभु की सरन आने से (जीवन की राह में आने वाली) करोड़ों रुकावटें दूर हो जाती हैं, और, प्रभु से मिलाप के अच्छे अवसर पैदा हो जाते हैं॥१॥ हे भाई! (गुरु ने अपना) शब्द सुंदर उच्चारा हुआ है, (यह शब्द) प्रभु की सिफत-सलाह की बाणी है। (इस शब्द को सदा गाते रहो, सुनते रहो, पड़ते रहो, (अगर यह उदम करता रहेगा, तो यकीन रख) पूरे गुरु ने तुझे (जीवन में आने वाली रुकावटों से) बचा लिया॥रहाउ॥

हे भाई! मालिक-प्रभु सदा कायम रहने वाला है, उस की बजुर्गी गिनी नहीं जा सकती, वह भक्ति से प्यार करने वाला है, वह दया का सागर है। अपने संतों की इज्जत वह (सदा से ही) रखता आया है, अपना यह मूढ़-कदिमों वाला सवभाव वह शुरू से ही पलता आ रहा है॥२॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 610 Sukhiye Kau Paikhai Sabh Sukhia Rogi Ke Bhane Sab Rogi – New A+ Image

0
Hukamnama Ang 620 Mera Satgur Rakhwala Hoaa
Hukamnama Ang 620 Mera Satgur Rakhwala Hoaa

Hukamnama Ang 610 Sukhiye Kau Paikhai Sabh Sukhia Rogi Ke Bhane Sab Rogi

Hukamnama Ang 610 Sukhiye kau Paikhai Sabh Sukhia Rogi Ke Bhane Sab Rogi
Hukamnama Ang 610 Sukhiye kau Paikhai Sabh Sukhia Rogi Ke Bhane Sab Rogi Hukamnama Ang 610

Hukamnama Ang 610 Sukhiye kau Paikhai Sabh Sukhia Rogi Ke Bhane Sab Rogi

Hukamnama Sahib (Mukhwak)

ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥

ਪਦਅਰਥ: ਸੁਖੀਆ = (ਆਤਮਕ) ਸੁਖ ਮਾਣਨ ਵਾਲਾ। ਕਉ = ਨੂੰ। ਪੇਖੈ = ਦਿੱਸਦਾ ਹੈ। ਕੈ ਭਾਣੈ = ਦੇ ਖ਼ਿਆਲ ਵਿਚ। ਰੋਗੀ = (ਵਿਕਾਰਾਂ ਦੇ) ਰੋਗ ਵਿਚ ਫਸਿਆ ਹੋਇਆ। ਕਰਾਵਨਹਾਰ = (ਜੀਵਾਂ ਪਾਸੋਂ) ਕਰਾਣ ਦੀ ਸਮਰਥਾ ਰੱਖਣ ਵਾਲਾ। ਹਾਥਿ = ਹੱਥ ਵਿਚ। ਸੰਜੋਗੀ = (ਆਤਮਕ ਸੁਖ ਤੇ ਆਤਮਕ ਰੋਗ ਦਾ) ਮੇਲ।੧। ਜਿਨਿ = ਜਿਸ (ਮਨੁੱਖ) ਨੇ।

ਭਰਮੁ = ਭਟਕਣਾ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡ ਗਿਆ ਹੈ}। ਸਗਲੋ = ਸਭ ਵਿਚ।ਰਹਾਉ। ਸੰਗਿ = ਸੰਗਤਿ ਵਿਚ। ਸੀਤਲੁ = ਸ਼ਾਂਤ, ਠੰਡਾ। ਸਗਲੀ = ਸਾਰੀ ਲੁਕਾਈ। ਰੋਗਿ = ਰੋਗ ਵਿਚ। ਬਿਆਪਿਤ = ਫਸਿਆ ਹੋਇਆ। ਜਨਮਿ ਮਰੈ = ਜੰਮਦਾ ਮਰਦਾ ਰਹਿੰਦਾ ਹੈ। ਬਿਲਲਾਤੀ = ਵਿਲਕਦਾ, ਦੁੱਖੀ ਹੁੰਦਾ।੨। ਗਿਆਨ ਅੰਜਨੁ = ਆਤਮਕ ਜੀਵਨ ਦੀ ਸੂਝ ਦਾ ਸੁਰਮਾ। ਨੇਤ੍ਰੀ = ਅੱਖਾਂ ਵਿਚ। ਪ੍ਰਗਾਸਾ = ਚਾਨਣ। ਅਗਿਆਨਿ = ਗਿਆਨ = ਹੀਣ ਮਨੁੱਖ ਨੂੰ। ਅੰਧੇਰੈ = ਹਨੇਰੇ ਵਿਚ। ਬਹੁੜਿ ਬਹੁੜਿ = ਮੁੜ ਮੁੜ।੩। ਸੁਆਮੀ ਅਪੁਨੇ = ਹੇ ਮੇਰੇ ਸੁਆਮੀ! ਨਾਨਕੁ ਮਾਗੈ = ਨਾਨਕ ਮੰਗਦਾ ਹੈ। ਜਹ = ਜਿੱਥੇ। ਗਾਵਹਿ = ਗਾਉਂਦੇ ਹਨ। ਲਾਗੈ = ਪਰਚਿਆ ਰਹੇ।੪।

ਅਰਥ: ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ।ਰਹਾਉ। ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ। (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ। ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ।੨। ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ। ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ।੩।

ਹੇ ਮੇਰੇ ਮਾਲਕ! ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ।੪।੬।

सोरठि महला ५ ॥ सुखीए कउ पेखै सभ सुखीआ रोगी कै भाणै सभ रोगी ॥ करण करावनहार सुआमी आपन हाथि संजोगी ॥१॥ मन मेरे जिनि अपुना भरमु गवाता ॥ तिस कै भाणै कोइ न भूला जिनि सगलो ब्रहमु पछाता ॥ रहाउ॥ संत संगि जा का मनु सीतलु ओहु जाणै सगली ठांढी ॥ हउमै रोगि जा का मनु बिआपित ओहु जनमि मरै बिललाती ॥२॥ गिआन अंजनु जा की नेत्री पड़िआ ता कउ सरब प्रगासा ॥ अगिआनि अंधेरै सूझसि नाही बहुड़ि बहुड़ि भरमाता ॥३॥ सुणि बेनंती सुआमी अपुने नानकु इहु सुखु मागै ॥ जह कीरतनु तेरा साधू गावहि तह मेरा मनु लागै ॥४॥६॥

हे भाई! आत्मिक सुख मानने वाले को हरेक मनुष्य आत्मिक सुख भोगता हुआ दिखाई देता है, (विकारों के) रोग में फंसे हुए के ख्याल में सारी दुनिया ही विकारी है। (अपने अंदर से मेर-तेर गवा चुके मनुष्य को ये निश्चय हो जाता है कि) मालिक प्रभु ही सब कुछ करने की सामर्थ्य वाला है जीवों से करवाने की ताकत रखने वाला है, (जीवों के लिए आत्मिक सुख और आत्मिक दुख का) मेल उसने अपने हाथ में रखा हुआ है।1।

हे मेरे मन! जिस मनुष्य ने अपने अंदर से मेर-तेर गवा ली जिसने सब जीवों में परमात्मा बसता पहचान लिया, उसके ख्याल में कोई जीव गलत राह पर नहीं जा रहा। रहाउ। हे भाई! साधु-संगत में रहके जिस मनुष्य का मन (विकारों की ओर से) शांत हो जाता है, वह सारी दुनिया को ही शांत-चिक्त समझता है। पर जिस मनुष्य का मन अहंम्-रोग में फसा रहता है, वह सदा दुखी रहता है, वह (अहम् में) जनम ले के आत्मिक मौत सहता रहता है।2।

हे भाई! आत्मिक जीवन की सूझ का सुर्मा जिस मनुष्य की आँखों में पड़ जाता है, उसको आत्मिक जीवन की सारी समझ पड़ जाती है। पर, ज्ञान-हीन मनुष्य को अज्ञानता के अंधकार में (सही जीवन के बारे में) कुछ नहीं सूझता, वह बार-बार भटकता रहता है।3। हे मेरे मालिक! (मेरी) विनती सुन (तेरा दास) नानक (तेरे दर से) ये सुख माँगता है (कि) जहाँ संत-जन तेरी महिमा के गीत गाते हों, वहाँ मेरा मन लगा रहे।4।6।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 609 Gur Pura Bhetyo Wadhbhagi Maneh Bhaiya Pargasa – New A+ Image

0
Hukamnama Ang 624 Gayi Bahod Bandi Chhod
Hukamnama Ang 624 Gayi Bahod Bandi Chhod

Hukamnama Ang 609 Gur Pura Bhetyo Wadhbhagi Maneh Bhaiya Pargasa

Hukamnama Ang 609 Gur Pura Bhetyo Wadhbhagi Maneh Bhaiya Pargasa
Hukamnama Ang 609 Gur Pura Bhetyo Wadhbhagi Maneh Bhaiya Pargasa Hukamnama Ang 609 Hukamnama ang 609

Hukamnama Ang 609 Gur Pura Bhetyo Wadhbhagi Maneh Bhaiya Pargasa

Hukamnama Sahib (Mukhwak)

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥

Sorat’h, Fifth Mehl: I met the True Guru, by great good fortune, and my mind has been enlightened. No one else can equal me, because I have the loving support of my Lord and Master. ||1|| I am a sacrifice to my True Guru. I am at peace in this world, and I shall be in celestial peace in the next; my home is filled with bliss. ||Pause||

He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. ||2|| Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. ||3||

Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. ||4||5||

ਪਦਅਰਥ:- ਭੇਟਿਓ—ਮਿਲਿਆ ਹੈ। ਵਡ ਭਾਗੀ—ਵੱਡੇ ਭਾਗਾਂ ਨਾਲ। ਮਨਹਿ—ਮਨ ਵਿਚ। ਪਰਗਾਸਾ—(ਆਤਮਕ ਜੀਵਨ ਦਾ) ਚਾਨਣ। ਸਾਹਿਬ—ਮਾਲਕ। ਭਰਵਾਸਾ—ਭਰੋਸਾ, ਸਹਾਰਾ।1। ਕੈ—ਤੋਂ। ਬਲਿਹਾਰੈ—ਸਦਕੇ। ਆਗੈ ਪਾਛੈ—ਲੋਕ ਪਰਲੋਕ ਵਿਚ, ਹਰ ਥਾਂ। ਸਹਜਾ—ਆਤਮਕ ਅਡੋਲਤਾ। ਘਰਿ—ਹਿਰਦੇ-ਘਰ ਵਿਚ। ਰਹਾਉ।

ਅੰਤਰਜਾਮੀ—ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ—ਪੈਦਾ ਕਰਨ ਵਾਲਾ। ਸੋਈ—ਉਹ ਹੀ। ਆਧਾਰਾ—ਆਸਰਾ।2। ਸਫਲ ਦਰਸਨੁ—ਜਿਸ (ਪ੍ਰਭੂ) ਦਾ ਦਰਸਨ ਜੀਵਨ-ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ—ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ—ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ—ਗਲ ਨਾਲ। ਲਗਾਇ—ਲਾ ਕੇ।3। ਕਾਰਜੁ—ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ—ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ—ਸਾਰੇ।4।

ਅਰਥ:- ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।

अर्थ :- हे भाई ! मैं अपने गुरु से कुरबान जाता हूँ, (गुरु की कृपा के साथ) मेरे हृदय-घर में आनंद बना रहता है, इस लोक में भी आत्मिक अढ़ोलता का सुख मुझे प्राप्त हो गया है, और, परलोक में भी यह सुख टिकिआ रहने वाला है।रहाउ। हे भाई ! बड़ी किस्मत के साथ मुझे पूरा गुरु मिल गया है, मेरे मन में आत्मिक जीवन की सूझ पैदा हो गई है। अब मुझे अपने स्वामी का सहारा हो गया है, कोई उस स्वामी की बराबरी नहीं कर सकता।1।

हे भाई ! जब से मैं गुरु की चरणी लगा हूँ, मुझे परमात्मा के नाम का सहारा हो गया है, कोई भय मुझे अब पोह नहीं सकता (मुझे निश्चय हो गया है कि जो) सिरजणहार सब के दिल की जानने वाला है वही मेरे सिर ऊपर रखवाला है।2। (हे भाई ! गुरु की कृपा के साथ मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस समय भी (मेरे सिर ऊपर) मौजूद है, और, सदा कायम रहने वाला है। वह भगवान अपनी प्रीति की अपने प्यार की दाति दे के अपने सेवकों को अपने गले लगा के रखता है।3।

हे भाई ! मुझे नानक को पूरा गुरु मिल गया है, मेरे सारे दु:ख दूर हो गए हैं। वह गुरु बड़ी प्रशंसा वाला है, अचरज शोभा वाला है, उस की शरण आने से जिंदगी का मनोरथ प्राप्त हो जाता है।4।5।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 608 Kis Hau Jachi Kis Aaradhi Ja Sabh Ko Kita Hosi – New A+ Image

0
ukamnama Ang 619 Sukh Mangal Kaliyan Sehaj Dhun Prabh Ke Charan Nihariya
ukamnama Ang 619 Sukh Mangal Kaliyan Sehaj Dhun Prabh Ke Charan Nihariya

Hukamnama Ang 608 Kis Hau Jachi Kis Aaradhi Ja Sabh Ko Kita Hosi

Hukamnama Ang 608 Kis Hau Jachi Kis Aaradhi Ja Sabh Ko Kita Hosi
Hukamnama Ang 608 Kis Hau Jachi Kis Aaradhi Ja Sabh Ko Kita Hosi Hukamnama Ang 608

Hukamnama Ang 608 Kis Hau Jachi Kis Aaradhi Ja Sabh Ko Kita Hosi

Hukamnama Sahib (Mukhwak)

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

सोरठि महला ५ घरु १ तितुके ੴ सतिगुर प्रसादि ॥ किसु हउ जाची किस आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछु तिस का तिस की भूख गवाई ॥ ऐसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥

Sorat’h, Fifth Mehl, First House, Ti-Tukas: One Universal Creator God. By The Grace Of The True Guru: Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts and the nine treasures. ||1||

O Dear Lord, Your gifts alone satisfy me. Why should I praise the poor helpless man? Why should I feel subservient to him? ||Pause|| All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. ||2||

ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ।

ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}।ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨। ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ ‘ਬੰਦ’ ਵਿਚ ਤਿੰਨ ਤਿੰਨ ਤੁਕਾਂ ਹਨ)

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।

ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

राग सोरठि, घर १ में गुरु अर्जनदेव जी की तीन-तुकी बाणी। अकाल पुरख एक है और सतगुरु की कृपा द्वारा मिलता है। हे भाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किस की आस रखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्मा ही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस को किसी का कोई डर नहीं, और, जो सब जीवों का जनम मरण नास करने वाला है।१।

हे प्रभु जी! मैं तुम्हारी (दी हुई) दातों से रिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।रहाउ। हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस के अंदर (माया की) भूख दूर कर देता है। सुखदाते प्रभु ने उस को ऐसा (नाम-)धन दे दिया है जो(उसके पास कभी भी नहीं ख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंद और सारे सुख आ बसते है।२।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 607 Har Sau Preet Antar Man Bedhiya Har Bin Rahan Na Jaayi – New A+ Image

0
Hukamnama Ang 619 Hamri Ganat Na Ganiya Kayi Apna Bird Pacchan
Hukamnama Ang 619 Hamri Ganat Na Ganiya Kayi Apna Bird Pacchan

Hukamnama Ang 607 Har Sau Preet Antar Man Bedhiya Har Bin Rahan Na Jaayi

Hukamnama Ang 607 Har Sau Preet Antar Man Bedhiya Har Bin Rahan Na Jaayi
Hukamnama Ang 607 Har Sau Preet Antar Man Bedhiya Har Bin Rahan Na Jaayi

Hukamnama Ang 607 Har Sau Preet Antar Man Bedhiya Har Bin Rahan Na Jaayi

Hukamnama Sahib (Mukhwak)

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥

सोरठि महला ४ ॥ हरि सिउ प्रीति अंतरु मनु बेधिआ हरि बिनु रहणु न जाई ॥ जिउ मछुली बिनु नीरै बिनसै तिउ नामै बिनु मरि जाई ॥१॥ मेरे प्रभ किरपा जलु देवहु हरि नाई ॥ हउ अंतरि नामु मंगा दिनु राती नामे ही सांति पाई ॥ रहाउ ॥ जिउ चात्रिकु जल बिनु बिललावै बिनु जल पिआस न जाई ॥ गुरमुखि जलु पावै सुख सहजे हरिआ भाइ सुभाई ॥२॥

Sorat’h, Fourth Mehl: The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. ||1|| O my God, please bless me with the water of Your Name. I beg for Your Name, deep within myself, day and night; through the Name, I find peace. ||Pause||

The song-bird cries out for lack of water – without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. ||2||

ਸਿਉ = ਨਾਲ। ਅੰਤਰੁ = ਅੰਦਰਲਾ। ਬੇਧਿਆ = ਵਿੱਝ ਗਿਆ। ਨੀਰ = ਪਾਣੀ ॥੧॥ ਪ੍ਰਭ = ਹੇ ਪ੍ਰਭੂ! ਹਰਿ = ਹੇ ਹਰੀ! ਨਾਈ = ਵਡਿਆਈ, ਸਿਫ਼ਤ-ਸਾਲਾਹ। ਹਉ = ਮੈਂ। ਅੰਤਰਿ = ਅੰਦਰ, ਦਿਲ ਵਿਚ {ਲਫ਼ਜ਼ ‘ਅੰਤਰੁ’ ਅਤੇ ‘ਅੰਤਰਿ’ ਦਾ ਫ਼ਰਕ ਚੇਤੇ ਰੱਖਣਾ}। ਮੰਗਾ = ਮੰਗਾਂ, ਮੈਂ ਮੰਗਦਾ ਹਾਂ ॥ ਚਾਤ੍ਰਿਕੁ = ਪਪੀਹਾ। ਗੁਰਮੁਖਿ = ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ। ਸੁਖ ਜਲੁ = ਆਤਮਕ ਆਨੰਦ ਦੇਣ ਵਾਲਾ ਨਾਮ-ਜਲ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਭਾਇ = ਪ੍ਰੇਮ ਦੀ ਰਾਹੀਂ। ਸੁਭਾਈ = ਸ੍ਰੇਸ਼ਟ ਪਿਆਰ ਦੀ ਰਾਹੀਂ ॥੨॥

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ॥ ਰਹਾਉ॥

ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥

हे भाई! परमात्मा से प्यार के द्वारा जिस मनुख का हृदय जिस मनुख का मन भीग जाता है, वह परमात्मा (की याद) के बिना रह नहीं सकता। जैसे पानी के बिना मछली मर जाती है, उसी प्रकार मनुख प्रभु के नाम के बिना अपनी आत्मिक मौत आ गयी समझता है॥१॥ हे मेरे प्रभु! (मुझे अपनी) कृपा का जल दे। हे हरी! मुझे अपनी सिफत-सलाह की दात दे। मैं अपने हृदय में दिन रात तेरा नाम (ही) मांगता हूँ, (क्योंकि तेरे) नाम में जुड़ने से ही आत्मिक ठंडक प्राप्त हो सकती है॥रहाउ॥

हे भाई! जैसे वर्षा-जल के बिना पपीहा बिलकता है, वर्षा की बूँद के बिना उस की प्यास नहीं मिटती, उसी प्रकार जो मनुख गुरु की सरन आता है, तब वह प्रभु की बरकत से आत्मिक जीवन वाला बनता है, जब वह आत्मिक अडोलता में टिक के आत्मिक आनंद देने वाला नाम-जल (गुरु पास से) प्राप्त करता है॥२॥

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X