Hukamnama Ang 606 Aape Shrisht Upayinda Pyara Kar Suraj Chand Chanaan – New A+ Image

0
Hukamnama Ang 618 Antar Ki Gat Tum Hi Jani Tujh Hi Pahe Nibero
Hukamnama Ang 618 Antar Ki Gat Tum Hi Jani Tujh Hi Pahe Nibero

Hukamnama Ang 606 Aape Shrisht Upayinda Pyara Kar Suraj Chand Chanaan

Hukamnama Ang 606 Aape Shrisht Upayinda Pyara Kar Suraj Chand Chanaan
Hukamnama Ang 606 Aape Shrisht Upayinda Pyara Kar Suraj Chand Chanaan

Hukamnama Ang 606 Aape Shrisht Upayinda Pyara Kar Suraj Chand Chanaan

Hukamnama Sahib (Mukhwak)

ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥

ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

सोरठि महला ४ ॥ आपे स्रिसटि उपाइदा पिआरा करि सूरजु चंदु चानाणु ॥ आपि निताणिआ ताणु है पिआरा आपि निमाणिआ माणु ॥ आपि दइआ करि रखदा पिआरा आपे सुघड़ु सुजाणु ॥१॥ मेरे मन जपि राम नामु नीसाणु ॥ सतसंगति मिलि धिआए तू हरि हरि बहुड़ि न आवण जाणु ॥ रहाउ ॥

आपे ही गुण वरतदा पिआरा आपे ही परवाणु ॥ आपे बखस कराइदा पिआरा आपे सचु नीसाणु ॥ आपे हुकमि वरतदा पिआरा आपे ही फुरमाणु ॥२॥ आपे भगति भंडार है पिआरा आपे देवै दाणु ॥ आपे सेव कराइदा पिआरा आपि दिवावै माणु ॥ आपे ताड़ी लाइदा पिआरा आपे गुणी निधानु ॥३॥ आपे वडा आपि है पिआरा आपे ही परधाणु ॥ आपे कीमति पाइदा पिआरा आपे तुलु परवाणु ॥ आपे अतुलु तुलाइदा पिआरा जन नानक सद कुरबाणु ॥४॥५॥

Sorat’h, Fourth Mehl: The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and all-knowing. ||1|| O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause||

The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth.
The Beloved Himself obeys His Will, and He Himself issues His Command. ||2|| The Beloved Himself is the treasure of devotion; He Himself gives His gifts. The Beloved Himself commits some to His service, and He Himself blesses them with honor. The Beloved Himself is absorbed in Samaadhi; He Himself is the treasure of excellence. ||3||

The Beloved Himself is the greatest; He Himself is supreme. The Beloved Himself appraises the value; He Himself is the scale, and the weights. The Beloved Himself is unweighable – He weighs Himself; servant Nanak is forever a sacrifice to Him. ||4||5||

ਪਦਅਰਥ: ਕਰਿ = ਕਰ ਕੇ, ਬਣਾ ਕੇ। ਚਾਨਾਣੁ = ਚਨਾਣ। ਤਾਣੁ = ਸਹਾਰਾ, ਆਸਰਾ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਣੁ = ਸਿਆਣਾ, ਸਭ ਦੇ ਦਿਲ ਦੀ ਜਾਣਨ ਵਾਲਾ।੧।ਨੀਸਾਣੁ = ਜੀਵਨ = ਸਫ਼ਰ ਵਿਚ ਰਾਹਦਾਰੀ।ਰਹਾਉ।ਵਰਤਦਾ = ਵੰਡਦਾ। ਪਰਵਾਣੁ = ਕਬੂਲ (ਕਰਦਾ ਹੈ) । ਬਖਸ = ਬਖ਼ਸ਼ਸ਼। ਸਚੁ = ਸਦਾ ਕਾਇਮ ਰਹਿਣ ਵਾਲਾ।

ਨੀਸਾਣੁ = ਨਿਸ਼ਾਨ, ਝੰਡਾ, ਚਾਨਣ = ਮੁਨਾਰਾ। ਹੁਕਮਿ = ਹੁਕਮ ਅਨੁਸਾਰ। ਫੁਰਮਾਣੁ = ਹੁਕਮ।੨।ਭੰਡਾਰ = ਖ਼ਜ਼ਾਨੇ। ਦਾਣੁ = ਦਾਨ, ਬਖ਼ਸ਼ੀਸ਼। ਮਾਣੁ = ਆਦਰ। ਤਾੜੀ = ਸਮਾਧੀ। ਗੁਣੀ ਨਿਧਾਨੁ = ਗੁਣਾਂ ਦਾ ਖ਼ਜ਼ਾਨਾ।੩।ਪਰਧਾਣੁ = ਮੰਨਿਆ = ਪ੍ਰਮੰਨਿਆ। ਤੁਲੁ = ਤਰਾਜ਼ੂ। ਪਰਵਾਣੁ = ਵੱਟਾ।੪।

ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ।੧।

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ।੨।ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ।

ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ।੩।ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ! ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ।੪।੫।

अर्थ: हे मेरे मन! परमात्मा का नाम सिमरा कर। (नाम ही जीवन-यात्रा के लिए) राहदारी है। हे भाई! साध-संगति में मिल के तू परमात्मा का ध्यान धरा कर, (ध्यान की बरकति से) दुबारा जनम-मरन का चक्कर नहीं रहेगा। रहाउ।हे भाई! वह प्यारा प्रभू खुद ही सृष्टि पैदा करता है, और (सुष्टि को) रौशन करने के लिए सूर्य चंद्रमा बनाता है। प्रभू खुद ही निआसरों का आसरा है, जिन्हें कोई आदर-मान नहीं देता उनको आदर-मान देने वाला है। वह प्यारा प्रभू सुंदर आत्मिक घाड़त वाला है, सबके दिल की जानने वाला है, वह मेहर करके आप सबकी रक्षा करता है।1।

हे भाई! वह प्यारा प्रभू खुद ही (जीवों को अपने) गुणों की दाति देता है, खुद ही जीवों को अपनी हजूरी में कबूल करता है। प्रभू खुद ही सब पर बख्शिश करता है, वह खुद ही (जीवों के लिए) सदा कायम रहने वाला प्रकाश-स्तम्भ है। वह प्यारा प्रभू खुद ही (जीवों को) हुकम में चलाता है, खुद ही हर जगह हुकम चलाता है।2।हे भाई! वह प्यारा प्रभू (अपनी) भक्ति के खजानों वाला है, खुद ही (जीवों को अपनी भक्ति की) दाति देता है।

प्रभू खुद ही (जीवों से) सेवा-भक्ति करवाता है, और खुद ही (सेवा-भक्ति करने वालों को जगत से) आदर दिलवाता है। वह प्रभू खुद ही गुणों का खजाना है, और खुद ही (अपने गुणों में) समाधि लगाता है।3।हे भाई! वह प्रभू प्यारा आप ही सबसे बड़ा है और जाना-माना है। वह खुद ही (अपना) तौल और पैमाना बरत के (अपने पैदा किए हुए जीवों का) मूल्य डालता है। वह प्रभू आप अतुल्य है (उसकी बुजुर्गी की पैमाइश नहीं हो सकती) वह (जीवों के जीवन सदा) तौलता है। हे दास नानक! (कह–) मैं सदा उससे सदके जाता हूँ।4।5।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 605 Aape Kanda Aap Taraji Prabh Aape Tol Tolaiya – New A+ Image

0
Hukamnama Ang 620 Mera Satgur Rakhwala Hoaa
Hukamnama Ang 620 Mera Satgur Rakhwala Hoaa

Hukamnama Ang 605 Aape Kanda Aap Taraji Prabh Aape Tol Tolaiya

Hukamnama Ang 605 Aape Kanda Aap Taraji Prabh Aape Tol Tolaiya
Hukamnama Ang 605 Aape Kanda Aap Taraji Prabh Aape Tol Tolaiya

Hukamnama Ang 605 Aape Kanda Aap Taraji Prabh Aape Tol Tolaiya

Hukamnama Sahib (Mukhwak)

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥

सोरठि महला ४ ॥ आपे कंडा आपि तराजी प्रभि आपे तोलि तोलाइआ ॥ आपे साहु आपे वणजारा आपे वणजु कराइआ ॥ आपे धरती साजीअनु पिआरै पिछै टंकु चड़ाइआ ॥१॥ मेरे मन हरि हरि धिआइ सुखु पाइआ ॥ हरि हरि नामु निधानु है पिआरा गुरि पूरै मीठा लाइआ ॥ रहाउ ॥

Sorat’h, Fourth Mehl: God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. ||1|| My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. ||Pause||

ਕੰਡਾ = ਤਰਾਜ਼ੂ ਦੀ ਉਪਰਲੀ ਵਿਚਕਾਰਲੀ ਸੂਈ। ਤਰਾਜੀ = ਤਰਾਜ਼ੂ, ਤੱਕੜੀ। ਪ੍ਰਭਿ = ਪ੍ਰਭੂ ਨੇ। ਤੋਲਿ = ਤੋਲ ਨਾਲ, ਵੱਟੇ ਨਾਲ। ਸਾਹੁ = ਸ਼ਾਹ, ਸਾਹੂਕਾਰ। ਸਾਜੀਅਨੁ = ਉਸ (ਪ੍ਰਭੂ) ਨੇ ਸਾਜੀ ਹੈ। ਪਿਆਰੈ = ਪਿਆਰੇ (ਪ੍ਰਭੂ) ਨੇ। ਪਿਛੈ = ਤਕੜੀ ਦੇ ਪਿਛਲੇ ਛਾਬੇ ਵਿਚ। ਟੰਕੁ = ਚਾਰ ਮਾਸੇ ਦਾ ਵੱਟਾ।੧। ਮਨ = ਹੇ ਮਨ! ਨਿਧਾਨੁ = ਖ਼ਜ਼ਾਨਾ। ਗੁਰਿ ਪੂਰੈ = ਪੂਰੇ ਗੁਰੂ ਨੇ।ਰਹਾਉ।

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ)। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)।

ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।

हे भाई! प्रभु ने खुद ही धरती पैदा की हुई है (अपनी मर्यादा रूप तराजू के) पिछले छाबे में चार मासे का तोल रख के (प्रभु ने इस सृष्टि को अपनी मर्यादा में रखा हुआ है। यह काम उस प्रभु के लिए बहुत साधारण और आसन है)। वह तराजू भी प्रभु आप है, उस तराजू की सुई भी प्रभु आप ही है, प्रभु ने आप ही बाट(तोल) से (इस सृष्टि को ) तोला हुआ है (अपने हुकम में रखा हुआ है)।

प्रभु आप ही (इस धरती पर वयापार करने वाला है) साहूकार है, आप ही (जीव-रूप हो कर) वयापार करने वाला है, व्यापार कर रहा है।१। हे मेरे मन! सदा परमात्मा का सुमिरन कर, (जिस किसी ने परमात्मा को सुमीरा है, उस ने) सुख पाया है। हे भाई! परमात्मा का नाम (सारे सुखों का खज़ाना है (जो मनुख गुरु की सरन आया है) पूरे गुरु ने उस को परमात्मा का मीठा नाम अनुभव करा दिया है।रहाउ।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 604 Aape Aap Vartada Pyara Aape Aap Aapoh – New A+ Image

0
Hukamnama Ang 624 Gayi Bahod Bandi Chhod
Hukamnama Ang 624 Gayi Bahod Bandi Chhod

Hukamnama Ang 604 Aape Aap Vartada Pyara Aape Aap Aapoh

Hukamnama Ang 604 Aape Aap Vartada Pyara Aape Aap Aapoh
Hukamnama Ang 604 Aape Aap Vartada Pyara Aape Aap Aapoh Hukamnama Ang 604

Hukamnama Ang 604 Aape Aap Vartada Pyara Aape Aap Aapoh

Hukamnama Sahib (Mukhwak)

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥

ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

सोरठि महला ४ घरु १ ੴ सतिगुर प्रसादि ॥

आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥

आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥

Sorat’h, Fourth Mehl, First House: One Universal Creator God. By The Grace Of The True Guru: My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. ||1||

O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. ||Pause|| The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. ||2||

The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. ||3||

The Beloved Himself is the ocean, and the boat; He Himself is the Guru, the boatman who steers it . The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. ||4||1||

ਪਦਅਰਥ:- ਆਪੇ—ਆਪ ਹੀ। ਵਰਤਦਾ—(ਹਰ ਥਾਂ) ਮੌਜੂਦ ਹੈ। ਅਪਾਹੁ—ਅ-ਪਾਹੁ, ਪਾਹ ਤੋਂ ਰਹਿਤ, ਨਿਰਲੇਪ। ਸਾਚਾ—ਸਦਾ ਕਾਇਮ ਰਹਿਣ ਵਾਲਾ। ਸਾਹੁ—ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਸਚੁ—ਸਦਾ-ਥਿਰ। ਵੇਸਾਹੁ—ਰਾਸਿ-ਪੂੰਜੀ, ਸਰਮਾਇਆ।1। ਮਨ—ਹੇ ਮਨ! ਸਲਾਹ—ਸਿਫ਼ਤਿ-ਸਾਲਾਹ। ਤੇ—ਤੋਂ, ਦੀ ਰਾਹੀਂ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਅਗਮ—ਅਪਹੁੰਚ। ਅਥਾਹ—ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ। ਰਹਾਉ। ਸੁਣਿ—ਸੁਣ ਕੇ। ਵੇਖਦਾ—ਸੰਭਾਲ ਕਰਦਾ ਹੈ।

ਮੁਖਿ—ਮੂੰਹ ਤੋਂ। ਮੁਹਾਹੁ—ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਉਝੜਿ—ਗ਼ਲਤ ਰਸਤੇ ਤੇ। ਸਭੁ—ਹਰ ਥਾਂ।2। ਸਿਰਿ—ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਧੰਧੜੈ—ਧੰਧੇ ਵਿਚ। ਲਾਹੁ—ਲਾਂਦਾ ਹੈ। ਸਾਖਤੀ—ਬਣਤਰ, ਰਚਨਾ। ਮਰਿ ਜਾਹੁ—ਮਰ ਜਾਂਦਾ ਹੈ। ਪਾਤਣੀ—ਪੱਤਣ ਦਾ ਮਲਾਹ।3। ਸਾਗਰੁ—ਸਮੁੰਦਰ। ਬੋਹਿਥਾ—ਜਹਾਜ਼। ਖੇਵਟੁ—ਮਲਾਹ। ਚੜਿ—(ਜਹਾਜ਼ ਵਿਚ) ਚੜ੍ਹ ਕੇ। ਚੋਜ—ਕੌਤਕ-ਤਮਾਸ਼ੇ। ਕਰਿ—ਕਰ ਕੇ। ਬਖਸਿ—ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।4।

ਅਰਥ:- ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1।

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2।

ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ।

ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।

अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 ।

हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 ।

हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 ।

हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 ।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 603 Bin Satgur Seve Bahuta Dukh Laga Jug Chare Bharmayi – New A+ Image

0
ukamnama Ang 619 Sukh Mangal Kaliyan Sehaj Dhun Prabh Ke Charan Nihariya
ukamnama Ang 619 Sukh Mangal Kaliyan Sehaj Dhun Prabh Ke Charan Nihariya

Hukamnama Ang 603 Bin Satgur Seve Bahuta Dukh Laga Jug Chare Bharmayi

Hukamnama Ang 603 Bin Satgur Seve Bahuta Dukh Laga Jug Chare Bharmayi
Hukamnama Ang 603 Bin Satgur Seve Bahuta Dukh Laga Jug Chare Bharmayi

Hukamnama Ang 603 Bin Satgur Seve Bahuta Dukh Laga Jug Chare Bharmayi

Hukamnama Sahib (Mukhwak)

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

सोरठि महला ३ ॥ बिनु सतिगुर सेवे बहुता दुखु लागा जुग चारे भरमाई ॥ हम दीन तुम जुगु जुगु दाते सबदे देहि बुझाई ॥१॥ हरि जीउ क्रिपा करहु तुम पिआरे ॥ सतिगुरु दाता मेलि मिलावहु हरि नामु देवहु आधारे ॥ रहाउ ॥ मनसा मारि दुबिधा सहजि समाणी पाइआ नामु अपारा ॥ हरि रसु चाखि मनु निरमलु होआ किलबिख काटणहारा ॥२॥ सबदि मरहु फिरि जीवहु सद ही ता फिरि मरणु न होई ॥ अम्रितु नामु सदा मनि मीठा सबदे पावै कोई ॥३॥ दातै दाति रखी हथि अपणै जिसु भावै तिसु देई ॥ नानक नामि रते सुखु पाइआ दरगह जापहि सेई ॥४॥११॥

Sorat’h, Third Mehl: Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver – please, grant me the understanding of the Shabad. ||1|| O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name. ||Pause||

Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. ||2|| Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. ||3||

The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. ||4||11||

ਅਰਥ: ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥

ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥ ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ)ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

अर्थ: हे भाई! गुरु की सरन आये बिना मनुख को बहुत दुःख चिपका रहता है, मनुख सदा ही भटकता फिरता है। हे प्रभु! हम (जीव, तेरे दर के) भिखारी हैं, तूँ हमेशां ही दातें देने वाला है, (कृपा कर, गुरु के) शब्द में जोड़ कर आत्मिक जीवन की समझ बक्श॥१॥

प्यारे प्रभु जी! (मेरे ऊपर) कृपा कर, तेरे नाम की दात देने वाला प्रभु मुझसे मिला दे, और (मेरी जिन्दगी का) सहारा अपना नाम मुझे दे दे॥रहाउ॥हे भाई! गुरू की शरण पड़े बिना मनुष्य को बहुत सारे दुख चिपके रहते हैं, मनुष्य सदा ही भटकता फिरता है। हे प्रभू! हम (जीव, तेरे दर के) भिखारी हैं, तू सदा ही (हमें) दातें देने वाला है, (मेहर कर, गुरू के) शबद में जोड़ के आत्मिक जीवन की समझ दे।1।

(हे भाई! गुरू की शरण पड़ कर जिस मनुष्य ने) बेअंत प्रभू का नाम हासिल कर लिया (नाम की बरकति से) वासना खत्म करके उसकी मानसिक डाँवा डोल हालत आत्मिक अडोलता में लीन हो जाती है। हे भाई! परमात्मा का नाम सारे पाप काटने के समर्थ है (जो मनुष्य नाम प्राप्त कर लेता है) हरी-नाम का स्वाद चख के उसका मन पवित्र हो जाता है।2।

हे भाई! गुरू के शबद में जुड़ के (विकारों से) अछोह हो जाओ, फिर सदा के लिए ही आत्मिक जीवन जीते रहोगे, फिर कभी आत्मिक मौत नजदीक नहीं फटकेगी। जो भी मनुष्य गुरू के शबद के द्वारा हरी-नाम प्राप्त कर लेता है उसको ये आत्मिक जीवन देने वाला नाम सदा के लिए मन में मीठा लगने लगता है।3।

हे भाई! दातार ने (नाम की ये) दाति अपने हाथ में रखी हुई है, जिसे चाहता है उसे दे देता है। गुरू नानक जी स्वयं को कहते हैं, हे नानक! जो मनुष्य प्रभू के नाम-रंग में रंगे जाते हैं, वह (यहाँ) सुख पाते हैं, परमात्मा की हजूरी में भी वही मनुष्य आदर मान पाते हैं।4।11।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 602 Satgur Miliye Ulti Bhayi Jivat Marai Tan Boojh Paye – New A+ Image

0
Hukamnama Ang 619 Hamri Ganat Na Ganiya Kayi Apna Bird Pacchan
Hukamnama Ang 619 Hamri Ganat Na Ganiya Kayi Apna Bird Pacchan

Hukamnama Ang 602 Satgur Miliye Ulti Bhayi Jivat Marai Tan Boojh Paye

Hukamnama Ang 602 Satgur Miliye Ulti Bhayi Jivat Marai Tan Boojh Paye
Hukamnama Ang 602 Satgur Miliye Ulti Bhayi Jivat Marai Tan Boojh Paye

Hukamnama Ang 602 Satgur Miliye Ulti Bhayi Jivat Marai Tan Boojh Paye

Hukamnama Sahib (Mukhwak)

ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

सोरठि मः ३ दुतुके ॥ सतिगुर मिलिऐ उलटी भई भाई जीवत मरै ता बूझ पाए ॥ सो गुरू सो सिखु है भाई जिसु जोती जोति मिलाए ॥१॥ मन रे हरि हरि सेती लिव लाए ॥ मन हरि जपि मीठा लागै भाई गुरमुखि पाए हरि थाए ॥ रहाउ ॥ बिनु गुर प्रीति न ऊपजै भाई मनमुखि दूजै भाए ॥ तुह कुटहि मनमुख करम करहि भाई पलै किछू न पाए ॥२॥ गुर मिलिऐ नामु मनि रविआ भाई साची प्रीति पिआरि ॥ सदा हरि के गुण रवै भाई गुर कै हेति अपारि ॥३॥ आइआ सो परवाणु है भाई जि गुर सेवा चितु लाए ॥ नानक नामु हरि पाईऐ भाई गुर सबदी मेलाए ॥४॥८॥

Sorath Mahalla 3 Dutuke ||Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. ||1|| O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause ||

Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff – they obtain nothing for their efforts. ||2|| Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. ||3||

How blessed and approved is his coming into the world, O Siblings of Destiny, who focuses his mind on serving the Guru. O Nanak Ji, the Name of the Lord is obtained, O Siblings of Destiny, through the Word of the Guru’s Shabad, and we merge with the Lord. ||4||8||

ਪਦਅਰਥ: ਸਤਿਗੁਰ ਮਿਲਿਐ = ਜੇ ਗੁਰੂ ਮਿਲ ਪਏ। ਉਲਟੀ ਭਈ = (ਵਿਕਾਰਾਂ ਵਲੋਂ ਸੁਰਤਿ) ਹਟ ਜਾਂਦੀ ਹੈ, ਮੁੜ ਪੈਂਦੀ ਹੈ। ਜੀਵਤ ਮਰੈ = ਜੀਊਂਦਾ ਮਰ ਜਾਂਦਾ ਹੈ, ਦੁਨੀਆ ਦੀ ਕਿਰਤ ਕਰਦਾ ਹੀ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਬੂਝ = ਆਤਮਕ ਜੀਵਨ ਦੀ ਸਮਝ। ਸੋ ਗੁਰੂ ਸੋ ਸਿਖੁ = ਉਹ ਮਨੁੱਖ ਗੁਰੂ ਦਾ (ਅਸਲ) ਸਿੱਖ ਹੈ। ਜਿਸੁ ਜੋਤਿ = ਜਿਸ ਦੀ ਆਤਮਾ ਨੂੰ। ਜੋਤੀ ਮਿਲਾਇ = (ਗੁਰੂ) ਪਰਮਾਤਮਾ ਵਿਚ ਮਿਲਾ ਦੇਂਦਾ ਹੈ।੧।ਸੇਤੀ = ਨਾਲ। ਲਿਵ = ਲਗਨ। ਮਨ ਰੇ = ਹੇ ਮਨ! ਜਪਿ = ਜਪ ਜਪ ਕੇ।

ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਥਾਇ = ਥਾਂ ਵਿਚ, ਹਜ਼ੂਰੀ ਵਿਚ। ਹਰਿ ਥਾਇ = ਪ੍ਰਭੂ ਦੀ ਹਜ਼ੂਰੀ ਵਿਚ।ਰਹਾਉ।ਭਾਈ = ਹੇ ਭਾਈ! ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਕਿਸੇ ਹੋਰ ਪਿਆਰ ਵਿਚ। ਭਾਇ = ਪਿਆਰ ਵਿਚ। ਤੁਹ = ਦਾਣਿਆਂ ਉਪਰਲੇ ਸਿੱਕੜ। ਕੁਟਹਿ = ਕੁੱਟਦੇ ਹਨ।੨।ਮਨਿ = ਮਨ ਵਿਚ। ਰਵਿਆ = ਹਰ ਵੇਲੇ ਵੱਸਿਆ ਰਹਿੰਦਾ ਹੈ। ਪਿਆਰਿ = ਪਿਆਰ ਵਿਚ। ਰਵੈ = ਚੇਤੇ ਕਰਦਾ ਹੈ। ਹੇਤਿ = ਹਿਤ ਦੀ ਰਾਹੀਂ। ਅਪਾਰਿ ਹੇਤਿ = ਅਤੁੱਟ ਪਿਆਰ ਦੀ ਰਾਹੀਂ।੩।ਸੋ = ਉਹ ਮਨੁੱਖ। ਪਰਵਾਣੁ = ਕਬੂਲ। ਜਿ = ਜੇਹੜਾ। ਪਾਈਐ = ਪਾ ਲਈਦਾ ਹੈ।੪।

ਅਰਥ-ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ॥੧॥

ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ॥ ਰਹਾਉ ॥ ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ (ਛਿਲੜ) ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ॥੨॥ ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ।

ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੩॥ ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ਜੀ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ॥੪॥੮॥

अर्थ: हे मन! सदा परमात्मा के साथ सुरति जोड़े रख। हे मन! बार बार जप-जप के परमात्मा प्यारा लगने लग जाता है। हे भाई! गुरू की शरण पड़ने वाले मनुष्य प्रभू के दरबार में स्थान पा लेते हैं। रहाउ। हे भाई! अगर गुरू मिल जाए, तो मनुष्य आत्मिक जीवन की समझ हासिल कर लेता है, मनुष्य की सुरति विकारों से हट जाती है, दुनिया के कार्य-व्यवहार करता हुआ भी मनुष्य विकारों से अछूता हो जाता है।

हे भाई! जिस मनुष्य की आत्मा को गुरू परमात्मा में मिला देता है, वह (असल) में सिख बन जाता है।1।हे भाई! गुरू के बिना (मनुष्य का प्रभू में) प्यार पैदा नहीं होता, अपने मन के पीछे चलने वाले मनुष्य (प्रभू को छोड़ के) और ही प्यार में टिके रहते हैं।

हे भाई! अपने मन के पीछे चलने वाले मनुष्य (जो भी धार्मिक) काम करते हैं वह (जैसे) फॅक ही कूटते हैं, (उनको, उन कर्मों में से) कुछ हासिल नहीं होता (जैसे फोक में से कुछ नहीं निकलता)।2। हे भाई! यदि गुरू मिल जाए, तो परमात्मा का नाम उसके मन में सदा बसा रहता है, मनुष्य सदा-स्थिर प्रभू की प्रीति में प्यार में मगन रहता है। हे भाई! गुरू से प्राप्त अटूट प्यार की बरकति से वह सदा परमात्मा के गुण गाता रहता है।3।

हे भाई! जो मनुष्य गुरू की बताई हुई सेवा में मन जोड़ता है उसका जगत में आया हुआ सफल हो जाता है। गुरू नानक जी कहते हैं, हे नानक! गुरू के माध्यम से परमात्मा का नाम प्राप्त हो जाता है, गुरू के शबद की बरकति से प्रभू से मिलाप हो जाता है।4।8।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X

Hukamnama Ang 601 Har Jio Tudh Nu Sada Salahi Pyare Jichar Ghat Vich Hai Sasa – New A+ Image

0
Hukamnama Ang 618 Antar Ki Gat Tum Hi Jani Tujh Hi Pahe Nibero
Hukamnama Ang 618 Antar Ki Gat Tum Hi Jani Tujh Hi Pahe Nibero

Hukamnama Ang 601 Har Jio Tudh Nu Sada Salahi Pyare Jichar Ghat Vich Hai Sasa

Hukamnama Ang 601 Har Jio Tudh Nu Sada Salahi Pyare Jichar Ghat Vich Hai Sasa
Hukamnama Ang 601 Har Jio Tudh Nu Sada Salahi Pyare Jichar Ghat Vich Hai Sasa

Hukamnama Ang 601 Har Jio Tudh Nu Sada Salahi Pyare Jichar Ghat Vich Hai Sasa

Hukamnama Sahib (Mukhwak)

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥

सोरठि महला ३ ॥ हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥

Sorat’h, Third Mehl: Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. ||1|| Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. ||Pause||

ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧। ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

हे प्यारे प्रभु जी! (कृपा करो) जितना समय मेरे सरीर में प्राण हैं, मैं सदा तुम्हारी सिफत-सलाह करता रहूँ। हे मालिक-प्रभु! जब तूँ मुझे एक पल-भर एक-क्षण बिसरता है, मुझे लगता हैं पचास बरस बीत गए हैं। हे भाई! हम सदा से मुर्ख अनजान चले आ रहे थे, गुरु के शब्द की बरकत से (हमारे अंदर आत्मिक जीवन का) प्रकाश हुआ है।१। हे प्रभु जी! तू सवयं ही (अपना नाम जपने की मुझे समझ बक्श। हे प्रभु! में तुम से सदा सदके जाऊं, मैं तेरे नाम से कुर्बान जाऊं।रहाउ।

ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਿਹ !!

Follow Dhansikhi on Instagram Threads Youtube Facebook Pinterest Twitter-X