Sikh Itihaas – Sahibjada Ajit Singh Ji (Short Biography)

Sikh Itihaas - Sahibjada Ajit Singh Ji (Short Biography)
Sikh Itihaas – Sahibjada Ajit Singh Ji (Short Biography)

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ

ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਮਤ 1743 (ਦੇਸੀ ਮਹੀਨਾ 23 ਮਾਘ) ਮੁਤਾਬਕ 26 ਜਨਵਰੀ 1687 ਈ. ਨੂੰ ਹਿਮਾਚਲ ਪ੍ਰਦੇਸ਼ ਦੇ ਰਮਣੀਕ ਸਥਾਨ ਪਾਉਂਟਾ ਸਾਹਿਬ ਵਿਖੇ ਹੋਇਆ। ਸਾਹਿਬਜ਼ਾਦਾ ਅਜੀਤ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਪੁੱਤਰ, ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪੋਤੇ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੜਪੋਤੇ ਸਨ। ਛੋਟੀ ਉਮਰ ‘ਚ ਵਡੇਰੀ ਕੁਰਬਾਨੀ ਸਦਕਾ ਉਨ੍ਹਾਂ ਨੂੰ ਸਿੱਖ ਸਮਾਜ ‘ਚ ਸਤਿਕਾਰ ਵਜੋਂ ਬਾਬਾ ਅਜੀਤ ਸਿੰਘ ਜੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

Download Greetings, Insta Post and Whatsapp Status for Baba Ajit Singh Ji

ਜਦੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਹਾੜੀ ਰਾਜਿਆਂ ਨਾਲ ਭੰਗਾਣੀ ਦੇ ਮੈਦਾਨ ‘ਚ ਗਹਿਗੱਚ ਲੜਾਈ ਹੋਈ ਸੀ ਉਸ ਸਮੇਂ ਸਾਹਿਬਜਾਦਾ ਅਜੀਤ ਸਿੰਘ ਜੀ ਦੀ ਉਮਰ ਪੰਜ ਕੁ ਮਹੀਨਿਆਂ ਦੀ ਸੀ। ਇਸ ਲੜਾਈ ‘ਚ ਗੁਰੂ ਦੀਆਂ ਫ਼ੌਜਾਂ ਦੀ ਮਹਾਨ ਜਿੱਤ ਸਦਕਾ ਸਾਹਿਬਾਜ਼ਾਦੇ ਦਾ ਨਾਂ ਅਜੀਤ ਸਿੰਘ ਰੱਖਿਆ ਗਿਆ। ਸਾਹਿਬਜ਼ਾਦਾ ਅਜੀਤ ਸਿੰਘ ਚੁਸਤ ਅਤੇ ਸਿਆਣੇ ਨੌਜਵਾਨ ਸਨ। ਵਧਦੀ ਉਮਰ ਦੇ ਨਾਲ-ਨਾਲ ਉਨ੍ਹਾਂ ਨੇ ਕੁਸ਼ਤੀ, ਘੋੜ-ਸਵਾਰੀ, ਤਲਵਾਰਬਾਜ਼ੀ ਅਤੇ ਬੰਦੂਕ ਚਲਾਉਣੀ ਸ਼ੁਰੂ ਕਰ ਦਿੱਤੀ।

ਖਾਲਸਾ ਪੰਥ ਦੀ ਸਾਜਨਾ ਤੋਂ ਬਾਅਦ, ਨੂਹ ਰੰਘੜ ਨੇ ਪੋਠੋਹਾਰ ਦੀ ਸੰਗਤ ਨੂੰ ਅਨੰਦਪੁਰ ਆਉਂਦਿਆਂ ਲੁੱਟ ਲਿਆ। ਜਦ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਪਤਾ ਲੱਗਾ ਤਾਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ (12 ਸਾਲ ਦੀ ਓੁਮਰ ਵਿੱਚ) ਉਸ ਹੰਕਾਰੀ ਦਾ ਮੁਕਾਬਲਾ ਕਰਨ ਲਈ ਭੇਜਿਆ ਗਿਆ। 23 ਮਈ 1699 ਨੂੰ 12 ਸਾਲ ਦੀ ਉਮਰ ‘ਚ ਸਾਹਿਬਜ਼ਾਦਾ ਅਜੀਤ ਸਿੰਘ ਜੀ 100 ਸਿੰਘਾਂ ਦੇ ਜੱਥੇ ਸਮੇਤ ਰਵਾਨਾ ਹੋਏ ਅਤੇ ਜਿੱਤ ਹਾਸਿਲ ਕਰ ਕੇ ਪਰਤੇ।

29 ਅਗਸਤ 1700 ਨੂੰ ਜਦੋਂ ਪਹਾੜੀ ਰਾਜਿਆਂ ਵੱਲੋਂ ਆਨੰਦਪੁਰ ਸਾਹਿਬ ‘ਤੇ ਹਮਲੇ ਵੇਲੇ ਭੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਤਾਰਾਗੜ ਅਤੇ ਨਿਰਮੋਹਗੜ ਦੇ ਕਿਲੇ ਦੀ ਜ਼ਿੰਮੇਦਾਰੀ ਸੌੰਪੀ ਗਈ। ਆਪ ਜੀ ਨੇ ਸੂਰਬੀਰਤਾ ਨਾਲ ਮੁਕਾਬਲਾ ਕਰਦੇ ਹੋਏ ਜਿੱਤ ਹਾਸਿਲ ਕੀਤੀ ਅਤੇ ਦੁਸ਼ਮਣਾਂ ਦੀਆਂ ਫੌਜਾਂ ਨੂੰ ਮਾਰ ਭਜਾਇਆ।

ਇਕ ਦਿਨ ਕਲਗੀਧਰ ਪਾਤਸ਼ਾਹ ਜੀ ਦਾ ਦਰਬਾਰ ਸਜਿਆ ਹੋਇਆ ਸੀ। ਇਕ ਗ਼ਰੀਬ ਬ੍ਰਾਹਮਣ ਦੇਵਦਾਸ ਰੋਂਦਾ-ਕੁਰਲਾਉਂਦਾ ਆਇਆ ਤੇ ਕਹਿਣ ਲੱਗਾ, ‘ਮੈਂ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਦਾ ਰਹਿਣ ਵਾਲਾ ਹਾਂ। ਪਿੰਡ ਦੇ ਪਠਾਣਾਂ ਨੇ ਮੇਰੇ ਨਾਲ ਧੱਕੇਸ਼ਾਹੀ ਕੀਤੀ ਹੈ। ਮੇਰੀ ਕੁੱਟਮਾਰ ਕਰ ਕੇ ਮੇਰੀ ਪਤਨੀ ਵੀ ਮੇਰੇ ਕੋਲੋਂ ਖੋਹ ਲਈ ਹੈ। ਹੋਰ ਕਿਸੇ ਨੇ ਮੇਰੀ ਫਰਿਆਦ ਵੱਲ ਧਿਆਨ ਨਹੀਂ ਦਿੱਤਾ। ਗੁਰੂ ਨਾਨਕ ਦਾ ਦਰ ਹਮੇਸ਼ਾ ਨਿਮਾਣਿਆਂ ਦਾ ਮਾਣ ਬਣਦਾ ਆ ਰਿਹਾ ਹੈ, ਸੋ ਕਿਰਪਾ ਕਰੋ ਮੇਰੀ ਇੱਜ਼ਤ ਮੈਨੂੰ ਵਾਪਸ ਦਿਵਾ ਦਿਉ। ਮੈਂ ਸਦਾ ਵਾਸਤੇ ਗੁਰੂ ਨਾਨਕ ਦੇ ਘਰ ਦਾ ਰਿਣੀ ਰਹਾਂਗਾ।” ਗੁਰੂ ਸਾਹਿਬ ਜੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੂੰ ਹੋਰ ਸਿੰਘਾਂ ਨੂੰ ਨਾਲ ਲੈ ਕੇ ਜਾਬਰ ਖ਼ਾਂ ਤੋਂ ਦੇਵਦਾਸ ਦੀ ਪਤਨੀ ਨੂੰ ਛੁਡਾ ਕੇ ਲਿਆਉਣ ਦਾ ਹੁਕੁਮ ਦਿੱਤਾ ਜਿਸ ਉਪਰੰਤ ਸਾਹਿਬਜ਼ਾਦਾ ਅਜੀਤ ਸਿੰਘ ਨੇ 100 ਘੋੜ ਸਵਾਰ ਸਿੰਘਾਂ ਦਾ ਜਥਾ ਨਾਲ ਲੈ ਕੇ ਬੱਸੀ ਪਿੰਡ ‘ਤੇ ਧਾਵਾ ਬੋਲ ਦਿੱਤਾ। ਉਨ੍ਹਾਂ ਜਾਬਰ ਖ਼ਾਂ ਦੀ ਹਵੇਲੀ ਨੂੰ ਘੇਰ ਲਿਆ ਤੇ ਗ਼ਰੀਬ ਬ੍ਰਾਹਮਣ ਦੀ ਪਤਨੀ ਨੂੰ ਜ਼ਾਲਮ ਦੇ ਪੰਜੇ ‘ਚੋਂ ਛੁਡਾ ਲਿਆ ਅਤੇ ਜਾਬਰ ਖ਼ਾਂ ਨੂੰ ਢੁਕਵੀਂ ਸਜ਼ਾ ਦਿੱਤੀ।

1705 ਵਿੱਚ ਮੁਗਲਾਂ ਨੇ ਆਨੰਦਪੁਰ ਸਾਹਿਬ ਵਿੱਖੇ ਹਮਲਾ ਕੀਤਾ। ਫੌਜਦਾਰ ਨੇ ਗੁਰੂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨਾਲ ਵਚਨ ਕੀਤਾ ਕੀ ਜੇਕਰ ਕਿਲ੍ਹਾ ਖਾਲੀ ਕਰ ਦਿਤਾ ਜਾਵੇ ਤਾ ਉਹ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ। ਗੁਰੂ ਸਾਹਿਬ ਨੇ ਸੰਗਤ ਦੀ ਬੇਨਤੀ ਪ੍ਰਵਾਨ ਕਰਦੇ ਹੋਏ ਉਸ ਉੱਤੇ ਯਕੀਨ ਕਰ 19-20 ਦਸੰਬਰ 1705 ਨੂੰ ਅਨੰਦਪੁਰ ਸਾਹਿਬ ਦਾ ਕਿਲਾ ਛੱਡ ਦਿੱਤਾ। ਗੁਰੂ ਸਾਹਿਬ ਜੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਭਾਈ ਉਦੈ ਸਿੰਘ ਜੀ ਨੂੰ ਸੰਗਤ ਦੀ ਰੱਖਿਆ ਦੇ ਹੁਕਮ ਦਿੱਤੇ ਪਰ ਫੌਜਦਾਰ ਨੇ ਆਪਣੀ ਕੂੜ-ਮਤ ਦਾ ਪ੍ਰਚਾਰ ਕਰਦੇ ਹੋਏ ਸ਼ਾਹੀ-ਟਿੱਬੀ ਵਿਖੇ ਹਮਲਾ ਕਰ ਦਿੱਤਾ।

ਸਰਸਾ ਨਦੀ ਦੇ ਕੰਢੇ ਭਾਰੀ ਲੜਾਈ ਹੋਈ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਅਗਵਾਈ ਕੀਤੀ ਜਦੋਂ ਬਾਕੀ ਸਿੰਘ ਸਰਸਾ ਨਦੀ ਪਾਰ ਕਰ ਗਏ ਪਿੱਛੋਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਵੀ ਸਰਸਾ ਪਾਰ ਕੀਤੀ। ਇਥੇ ਹੀ ਪਰਿਵਾਰ ਵਿਛੋੜਾ ਪੈ ਗਿਆ ਅਤੇ ਛੋਟੇ ਸਾਹਿਬਜ਼ਾਦੇ (ਸਾਹਿਬਜ਼ਾਦਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਫਤਿਹ ਸਿੰਘ ਜੀ) ਅਤੇ ਮਾਤਾ ਗੁਜਰ ਕੌਰ ਜੀ ਵੱਖ ਹੋ ਗਏ।

ਗੁਰੂ ਸਾਹਿਬ ਬਾਕੀ 40 ਸਿੰਘਾ ਸਮਤੇ ਸਰਸਾ ਪਾਰ ਕਰਨ ਉਪਰੰਤ ਚਮਕੌਰ ਸਾਹਿਬ ਪਹੁੰਚੇ। ਇਥੇ ਚੌਧਰੀ ਬੁਧੀ ਚੰਦ ਦੀ ਇੱਕ ਕੱਚੀ ਗੜ੍ਹੀ, ਹਵੇਲੀ ਸੀ ਜਿਸ ਵਿੱਚ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਨੇ 10 ਲੱਖ ਦੀ ਫੌਜ ਦਾ ਡੱਟ ਕੇ ਸਾਹਮਣਾ ਕੀਤਾ, ਘਮਾਸਾਨ ਯੁੱਧ ਹੋਇਆ ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਜੁਝਾਰ ਸਿੰਘ ਜੀ ਨੇ ਸੂਰਬੀਰਤਾ ਨਾਲ ਮੁਗਲ ਫੌਜ ਦਾ ਸਾਹਮਣਾ ਕੀਤਾ ਅਤੇ ਸ਼ਹੀਦੀ ਦਾ ਜਾਮ ਪੀ ਗਏ।

WAHEGURU JI KA KHALSA WAHEGURU JI KI FATEH
BHULL CHUK BAKSH DEN JI

LEAVE A REPLY

Please enter your comment!
Please enter your name here

This site uses Akismet to reduce spam. Learn how your comment data is processed.