0
    790
    ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥